ਚੇਅਰਮੈਨ ਢਿੱਲੋਂ ਵੱਲੋਂ 50 ਲੱਖ ਦੀ ਲਾਗਤ ਨਾਲ ਪੁਲ਼ ਦੇ ਕੰਮ ਦੀ ਸ਼ੁਰੂਆਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਪੁਲ ਦੇ ਕੰਮ ਦੀ ਸ਼ੁਰੂਆਤ
Publish Date: Wed, 19 Aug 2026 06:42 PM (IST)
Updated Date: Thu, 20 Aug 2026 04:01 AM (IST)
ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ ਖੇਤੀਬਾੜੀ ਨਾਲ ਸਬੰਧਤ ਕੰਮ ਹੋਣਗੇ ਆਸਾਨ: ਦਲਵੀਰ ਸਿੰਘ ਢਿੱਲੋਂਫੋਟੋ-22 ਕੈਪਸ਼ਨ-ਡਰੇਨ ਤੇ ਪੁਲ ਦਾ ਰਸਮੀ ਉਦਘਾਟਨ ਕਰਦੇ ਹੋਏ ਚੇਅਰਮੈਨ ਦਲਵੀਰ ਸਿੰਘ ਢਿੱਲੋ ਬਾਲੀਆਂ । ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਾਲੀਆਂ ਵਿਖੇ ਖੇਤਾਂ ਨੂੰ ਜਾਂਦੇ ਰਸਤੇ ’ਤੇ ਧਨੌਲਾ ਡਰੇਨ ਉੱਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਲਗਭਗ 40 ਫੁੱਟ ਲੰਬਾਈ ਵਾਲਾ ਇਹ ਪੁਲ ਪਿੰਡ ਵਾਸੀਆਂ ਤੇ ਕਿਸਾਨਾਂ ਲਈ ਆਵਾਜਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਸੜਕਾਂ, ਪੁਲਾਂ, ਡਰੇਨਾਂ ਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਧਨੌਲਾ ਡਰੇਨ ’ਤੇ ਬਣਨ ਵਾਲੇ ਇਸ ਪੁਲ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨਾਲ ਸਬੰਧਤ ਕੰਮਾਂ ਲਈ ਆਵਾਜਾਈ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਚੇਅਰਮੈਨ ਨੇ ਕਿਹਾ ਕਿ ਹਲਕਾ ਧੂਰੀ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪੜਾਅਵਾਰ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਬਾਲੀਆਂ, ਬਲਾਕ ਪ੍ਰਧਾਨ ਸੂਬੇਦਾਰ ਸੁਖਵੰਤ ਸਿੰਘ, ਗੁਰਤੇਜ ਸਿੰਘ ਮੈਂਬਰ, ਡਾ. ਗੁਰਜੰਟ ਸਿੰਘ, ਮਿਸਤਰੀ ਕੇਵਲ ਸਿੰਘ ਹਾਜ਼ਰ ਸਨ।