ਚੇਅਰਮੈਨ ਢਿੱਲੋਂ ਨੇ ਪੰਜੋਲਾਂ ’ਚ ਕੀਤੀ ਲੋਕ ਮਿਲਣੀ ਚੇਅਰਮੈਨ ਢਿੱਲੋਂ ਨੇ ਪੰਜੋਲਾਂ ’ਚ ਕੀਤੀ ਲੋਕ ਮਿਲਣੀ
Publish Date: Sun, 11 Oct 2026 06:16 PM (IST)
Updated Date: Sun, 11 Oct 2026 06:17 PM (IST)
ਫੋਟੋ 11ਪੀਟੀਐਲ: 36: ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਹਲਕਾ ਸਨੌਰ ਦੇ ਪਿੰਡ ਪੰਜੋਲਾ ਵਿਖੇ ਗੁਰਜੰਟ ਸਿੰਘ ਪੰਜੋਲਾਂ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਕਾਰਜਾਂ, ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਆਪਣੇ ਮਸਲੇ ਰੱਖੇ। ਇਸ ਤੋਂ ਇਲਾਵਾ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਰੋਜ਼ਾਨਾ ਦੇ ਕੰਮਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਚੇਅਰਮੈਨ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਵਾਸੀਆਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ, ਗੱਜਣ ਸਿੰਘ ਜ਼ਿਲ੍ਹਾ ਮੀਡੀਆ ਸਕੱਤਰ ਪਟਿਆਲਾ, ਅਵਤਾਰ ਸਿੰਘ ਹਲਕਾ ਕੋਆਰਡੀਨੇਟਰ ਐੱਸ.ਸੀ. ਵਿੰਗ, ਹਰਜੀਤ ਸਿੰਘ, ਨਰਿੰਦਰ ਸੈਣੀ, ਸੁਰਜੀਤ ਸਿੰਘ ਪਹਾੜੀਪੁਰ, ਮਦਨ ਮੋਹਨ ਜੁਲਕਾਂ,ਜਸਪਿੰਦਰ ਰੰਧਾਵਾ ਮੋਨੂ ਅਤੇ ਰਾਜ ਕੁਮਾਰ ਮਿਠਾਰੀਆ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਲੰਟੀਅਰ ਅਤੇ ਪਿੰਡ ਵਾਸੀ ਹਾਜ਼ਰ ਸਨ।