- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਹਰਪਾਲ ਜੁਨੇਜਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿਚ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਰਹੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਚੇਅਰਮੈਨ ਹਰਪਾਲ ਜੁਨੇਜਾ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਚੇਅਰਮੈਨ ਜੁਨੇਜਾ ਨੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।