ਕਣਕ ਦੀ ਖ਼ਰੀਦ ਸਬੰਧੀ ਕੀਤੀ ਮੀਟਿੰਗ
ਚੇਅਰਮੈਨ ਸ਼ੀਸ਼ਪਾਲ ਆਨੰਦ ਨੇ ਕਣਕ ਦੀ ਖਰੀਦ ਸਬੰਧੀ ਕੀਤੀ ਮੀਟਿੰਗ
Publish Date: Thu, 09 Apr 2026 06:51 PM (IST)
Updated Date: Fri, 10 Apr 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਕਣਕ ਦੀ ਫ਼ਸਲ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ ਨੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀਆਂ, ਟਰੱਕ ਯੂਨੀਅਨ ਦੇ ਪ੍ਰਧਾਨ ਪੱਲੇਦਾਰ ਯੂਨੀਅਨ ਤੇ ਹੋਰ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ’ਚ ਉਨ੍ਹਾਂ ਨੇ ਖ਼ਰੀਦ ਸਬੰਧੀ ਦਿੱਕਤਾਂ ਨੂੰ ਲੈ ਕੇ ਵੱਖ-ਵੱਖ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਕਿਸੇ ਵੀ ਆੜ੍ਹਤੀ, ਕਿਸਾਨ, ਮਜ਼ਦੂਰ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ਰੀਦ ਨਾਲ ਜੁੜੇ ਸਾਰੇ ਆਗੂਆਂ ਨੂੰ ਹਦਾਇਤ ਕੀਤੀ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਮੇਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੇ ਦੱਸਿਆ ਕਿ ਸਾਡੇ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਲੋੜੀਦਾ ਬਾਰਦਾਨਾ ਵੀ ਸਾਡੇ ਕੋਲ ਮੌਜੂਦ ਹੈ। ਚੇਅਰਮੈਨ ਸੀਸਪਾਲ ਅਨੰਦ ਨੇ ਕਿਹਾ ਕਿ ਮੰਡੀ ਅਤੇ ਇਸ ਨਾਲ ਜੁੜੇ ਖਰੀਦ ਕੇਂਦਰਾਂ ਵਿੱਚ ਸਾਡੇ ਵੱਲੋਂ ਸਫਾਈ, ਬਿਜਲੀ, ਪਾਣੀ ਅਤੇ ਬਾਥਰੂਮਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਫਿਰ ਵੀ ਜੇਕਰ ਕਿਸੇ ਨੂੰ ਕੋਈ ਦਿੱਕਤ ਆਵੇ ਤਾਂ ਮੇਰੇ ਨਾਲ ਜਦੋਂ ਮਰਜ਼ੀ ਸੰਪਰਕ ਕਰ ਸਕਦਾ ਹੈ।