ਚੇਅਰਮੈਨ ਸੂਦ ਨੇ ਧਾਰਮਿਕ ਸਮਾਗਮ ’ਚ ਪੁੱਜਣ ਦੀ ਕੀਤੀ ਅਪੀਲ
ਚੇਅਰਮੈਨ ਸੂਦ ਨੇ ਏਕ ਸ਼ਾਮ, ਸ਼ਿਵ ਕੇ ਨਾਮ ਧਾਰਮਿਕ ਸਮਾਗਮ ਵਿੱਚ ਪਹੁੰਚਣ ਦੀ ਕੀਤੀ ਅਪੀਲ
Publish Date: Sun, 30 Aug 2026 04:31 PM (IST)
Updated Date: Sun, 30 Aug 2026 04:34 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਚ ਏਕ ਸ਼ਾਮ ਸ਼ਿਵ ਕੇ ਨਾਮ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਕੱਲ੍ਹ 31 ਅਗਸਤ ਨੂੰ ਸ਼ਾਮ ਸਾਢੇ ਛੇ ਵਜੇ ਰਾਜਪੁਰਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਧਾਰਮਿਕ ਸਮਾਗਮ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ,ਜਿਸ ਵਿਚ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ ਇਹ ਜਾਣਕਾਰੀ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ ਗਈ। ਦੀਪਕ ਸੂਦ ਨੇ ਰਾਜਪੁਰਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਧਾਰਮਿਕ ਸਮਾਗਮ ਵਿੱਚ ਪਹੁੰਚ ਕੇ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਤੇ ਸੁਨਣ ਲਈ ਪਹੁੰਚਣ,ਜਿਸ ਵਿਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਭਗਵਾਨ ਸ਼ਿਵ ਦਾ ਗੁਣਗਾਨ ਕਰਦੇ ਭਜਨ ਗਾਇਨ ਕਰਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜੋ ਸੂਬੇ ਵਿਚ ਵਿਕਾਸ ਕੰਮਾਂ ਦੀ ਹਨੇਰੀ ਲਿਆਉਣ ਦੇ ਨਾਲ ਨਾਲ ਧਾਰਮਿਕ ਸਮਾਗਮ ਕਰਕੇ ਲੋਕਾਂ ਨੂੰ ਆਤਮਿਕ ਤੌਰ ਤੇ ਵੀ ਸੰਤੁਸ਼ਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਵਿਚ ਸ਼ਾਮਲ ਸੰਗਤਾਂ ਲਈ ਪ੍ਰਸ਼ਾਸਨ ਵੱਲੋਂ ਲੰਗਰ ਸਮੇਤ ਹਰ ਸਹੂਲਤ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ।