- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਸੂਦ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਸੁਣੀਆਂ ਮੁਸ਼ਕਿਲਾਂ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ ਨੇ ਆਪਣੇ ਅਧਿਕਾਰੀਆਂ ਨਾਲ ਭਾਰਤ ਦੀਆਂ ਵੱਡੀਆਂ ਮੰਡੀਆਂ ਵਿਚ ਗਿਣੀ ਜਾਂਦੀ ਅਨਾਜ ਮੰਡੀ, ਰਾਜਪੁਰਾ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਖਰੀਦ ਪ੍ਰਬੰਧਾਂ ਵਿਚ ਆ ਰਹੀ ਮੁਸ਼ਕਿਲ ਬਾਰੇ ਗੱਲਬਾਤ ਕੀਤੀ। ਮੰਡੀ ਦੇ ਦੌਰੇ ਸਮੇਂ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਚੇਅਰਮੈਨ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਮੁਸ਼ਕਲਾਂ ਬਾਰੇ ਚੇਅਰਮੈਨ ਮਾਰਕੀਟ ਕਮੇਟੀ ਨੇ ਅਧਿਕਾਰੀਆਂ ਨੂੰ ਤੁਰੰਤ ਮਸਲਾ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀ ਵਿਚ ਫ਼ਸਲ ਲੈ ਕੇ ਆਏ ਕਿਸਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਬਹੁਤ ਖੁਸ਼ ਹਨ ਅਤੇ ਝੋਨੇ ਦੀ ਫ਼ਸਲ ਦੇ ਪੈਸੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪਰੇਸ਼ਾਨੀ ਨਾ ਆਵੇ। ਉਨ੍ਹਾਂ ਜਿੱਥੇ ਕਿਸਾਨਾਂ ਨੂੰ ਆਪਣੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲੈ ਕੇ ਆਉਣ ਦੀ ਅਪੀਲ ਕੀਤੀ ਉੱਥੇ ਉਹਨਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਹਨਾਂ ਦੀ ਫ਼ਸਲ ਐਮਐਸਪੀ ਤੋਂ ਘੱਟ ਕੀਮਤ ਤੇ ਨਹੀਂ ਵਿਕਣ ਦਿੱਤੀ ਜਾਵੇਗੀ। ਇਸ ਮੌਕੇ ਆੜਤੀ ਲਲਿਤ ਡਾਹਰਾਂ, ਮੰਡੀ ਸਕੱਤਰ ਅਮਿਤ ਕੁਮਾਰ, ਲੇਖਾਕਾਰ ਜੁਝਾਰ ਸਿੰਘ, ਸੁਪਰਵਾਈਜ਼ਰ ਮਨਜੀਤ ਸਿੰਘ, ਸਚਿਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।