ਹਰਿੰਦਰਪਾਲ ਚੰਦੂਮਾਜਰਾ ਸ਼ਿਵਰਾਤਰੀ ਦੇ ਦਿਹਾੜੇ ‘ਤੇ ਵੱਖ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ
ਹਰਿੰਦਰਪਾਲ ਚੰਦੂਮਾਜਰਾ ਸ਼ਿਵਰਾਤਰੀ ਦੇ ਦਿਹਾੜੇ ‘ਤੇ ਵੱਖ ਵੱਖ-ਵੱਖ ਮੰਦਿਰਾਂ ‘ਚ ਹੋਏ ਨਤਮਸਤਕ
Publish Date: Sun, 15 Feb 2026 05:21 PM (IST)
Updated Date: Sun, 15 Feb 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਹਲਕਾ ਸਨੌਰ ਦੇ ਪਿੰਡ ਬਹਾਦਰਗੜ੍ਹ, ਮਹਿਮਦਪੁਰ ਅਤੇ ਪਜੌਲਾ ਆਦਿ ਸਥਿਤ ਮੰਦਰਾਂ ਵਿੱਚ ਸਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨੇ ਮੰਦਰਾਂ ਵਿਚ ਮੱਥਾ ਟੇਕਿਆ ਅਤੇ ਦੇਸ਼-ਪ੍ਰਦੇਸ਼ ਦੀ ਖੁਸ਼ਹਾਲੀ ਤੇ ਅਮਨ-ਚੈਨ ਲਈ ਅਰਦਾਸ ਕੀਤੀ। ਇਸ ਮੌਕੇ ਮੰਦਿਰ ਕਮੇਟੀਆਂ, ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਪਹੁੰਚਣ ਤੇ ਵਿਸੇਸ਼ ਸਨਮਾਨ ਵੀ ਕੀਤਾ ਗਿਆ। ਸਾਬਕਾ ਵਿਧਾਇਕ ਚੰਦੂਮਾਜਰਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿਵਰਾਤਰੀ ਦਾ ਪਵਿੱਤਰ ਤਿਉਹਾਰ ਸਾਨੂੰ ਸੱਚਾਈ, ਸੇਵਾ ਅਤੇ ਧਰਮ ਦੇ ਰਾਹ ‘ਤੇ ਚਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਸਮੇ ਕੁਲਦੀਪ ਸਿੰਘ ਹਰਪਾਲਪੁਰ, ਬਲਵਿੰਦਰ ਸਿੰਘ ਮਹਿਮਦਪੁਰ, ਸੰਜੂ ਰਾਣਾ, ਰਜਿੰਦਰ ਕੁਮਾਰ, ਹਰੀ ਰਾਮ, ਰਜੇਸ਼ ਕੁਮਾਰ, ਸੰਜੀਵ ਕੁਮਾਰ, ਬਲਵੀਰ ਕੌਰ ਘੁੰਮਣ, ਬਲਵਿੰਦਰ ਮਹਿਮਦਪੁਰ, ਕੈਪਟਨ ਖੁਸਵੰਤ ਸਿੰਘ , ਗੁਰਮੁੱਖ ਸੁਹਾਗਹੇੜੀ, ਨਵੀਨ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ।