ਹਲਕਾ ਸਨੌਰ ’ਚ ਦਰਜਨਾਂ ਪਰਿਵਾਰ ਚੰਦੂਮਾਜਰਾ ਦੀ ਅਗਵਾਈ ’ਚ ਹੋਏ ਸ਼ਾਮਲ
ਹਲਕਾ ਸਨੌਰ ’ਚ ਦਰਜਨਾਂ ਪਰਿਵਾਰ ਚੰਦੂਮਾਜਰਾ ਦੀ ਅਗਵਾਈ ‘ਚ ਹੋਏ ਸ਼ਾਮਲ
Publish Date: Fri, 06 Mar 2026 06:38 PM (IST)
Updated Date: Fri, 06 Mar 2026 06:42 PM (IST)

ਫੋਟੋ 6ਪੀਟੀਐਲ: 30 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਹਲਕਾ ਸਨੌਰ ਵਿਚ ਦਰਜਨਾਂ ਪਰਿਵਾਰਾਂ ਨੇ ਆਪ ਪਾਰਟੀ ਨੂੰ ਅਲਵਿਦਾ ਕਿਹ ਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਨਵੀਂ ਰਾਜਨੀਤਿਕ ਯਾਤਰਾ ਸ਼ੁਰੂ ਕਰਦੇ ਹੋਏ ਉਨ੍ਹਾਂ ਦਾ ਸਾਥ ਦੇਣ ਦਾ ਫ਼ੈਸਲਾ ਲਿਆ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸਾਬਕਾ ਵਿਧਾਇਕ ਚੰਦੂਮਾਜਰਾ ਦੀ ਸਾਫ-ਸੁਥਰੀ ਰਾਜਨੀਤੀ ਅਤੇ ਇਲਾਕੇ ਦੀ ਭਲਾਈ ਲਈ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਇਕੱਠੇ ਕੰਮ ਕਰਨਗੇ। ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਸਮੇਂ ਬਲਦੇਵ ਸਿੰਘ, ਯਾਦਵਿੰਦਰ ਸਿੰਘ, ਜਸਵੀਰ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਗੁਰਜੀਤ ਸਿੰਘ, ਭਜਣ ਸਿੰਘ, ਸਵਰਨ ਸਿੰਘ, ਆਸ਼ਾ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ ਆਦਿ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ ਜੀ ਪੀ ਸੀ, ਜਥੇਦਾਰ ਪੀ੍ਤਮ ਸਿੰਘ, ਜਥੇਦਾਰ ਅਰਜਨ ਸਿੰਘ, ਕਿ੍ਸਨ ਸਿੰਘ, ਬਲਵਿੰਦਰ ਸਿੰਘ ਸਰੁਸਤੀਗੜ੍ਹ, ਪੀ ਏ ਗੁਰਮੁੱਖ ਸਿੰਘ ਸੁਹਾਗਹੇੜੀ ਆਦਿ ਹਾਜ਼ਰ ਸਨ।