- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ: ਪ੍ਰੋ ਚੰਦੂਮਾਜਰਾ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੰਥ ਅਤੇ ਪੰਜਾਬ ਨਾਲ ਜੁੜੀਆਂ ਅਹਿਮ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਤੇ ਪੰਜਾਬੀਆਂ ਮਸਲਿਆਂ ’ਤੇ ਡੱਟ ਕੇ ਪਹਿਰਾ ਦੇਵੇਗੀ ਅਤੇ ਸੂਬੇ ਵਿਚ ਜਿਹੜਾ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ, ਉਸ ’ਚੋਂ ਸੂਬੇ ਦੇ ਲੋਕਾਂ ਨੂੰ ਕੱਢਿਆ ਜਾ ਸਕੇ। ਇਸ ਮੌਕੇ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ’ਚ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)’, ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਨੌਜਵਾਨਾਂ ’ਚ ਵਧ ਰਹੀ ਬੇਰੁਜ਼ਗਾਰੀ, ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ, ਪੰਜਾਬ ਦੇ ਪਾਣੀਆਂ ਦੇ ਹੱਕ, ਕਿਸਾਨਾਂ ਤੇ ਨੌਜਵਾਨਾਂ ਨਾਲ ਸਬੰਧਤ ਮੁੱਦੇ, ਸੂਬੇ ਦੇ ਆਰਥਿਕ ਹਿੱਤਾਂ ਦੀ ਰੱਖਿਆ, ਪੰਜਾਬ ਨੂੰ ਦਰਪੇਸ਼ ਹੋਰ ਅਹਿਮ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਤੇ ਇਸ ਸਬੰਧ ਵਿਚ ਜਲਦ ਹੀ ਢੁਕਵੇਂ ਫ਼ੈਸਲੇ ਲਏ ਜਾਣ। ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਦੀ ਸਾਰੀ ਲੀਡਰਸ਼ਿਪ ਪੰਥ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਦੇ ਲਈ ਵਚਨਬੱਧ ਹੈ। ਇਸ ਮੌਕੇ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸਜੀਪੀਸੀ, ਰਵਿੰਦਰ ਸਿੰਘ ਬਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਭੁਪਿੰਦਰ ਸਿੰਘ ਸੇਖੂਪੁਰ, ਅਰਵਿੰਦਰ ਸਿੰਘ ਸ਼ਾਹਪੁਰ, ਹਰਵਿੰਦਰ ਸਿੰਘ ਜੱਸੋਵਾਲ, ਸਤਿੰਦਰ ਸਿੰਘ ਸੁੱਕੂ, ਗੁਰਵਿੰਦਰ ਸਿੰਘ ਸ਼ਕਤੀਮਾਨ, ਮਹਿੰਦਰ ਪਾਲ ਸਿੰਘ ਸੋਢੀ, ਸੁਖਵਿੰਦਰ ਸਿੰਘ ਬੋਬੀ, ਧਰਮ ਸਿੰਘ ਧਾਰੋਕੀ, ਮਨਜੀਤ ਸਿੰਘ ਮੱਲੇਵਾਲ, ਬਲਵੰਤ ਸਿੰਘ ਤਰਖੇੜੀ, ਗੁਰਬਚਨ ਸਿੰਘ ਨਾਨੋਕੀ, ਜਗਦੀਪ ਸਿੰਘ ਗਲਵੱਟੀ, ਲਖਵਿੰਦਰ ਸਿੰਘ ਲੱਖੀ, ਕੁਲਵਿੰਦਰ ਸਿੰਘ ਲਵਲੀ, ਅਮਰੀਕ ਸਿੰਘ ਲੰਗ, ਗੁਰਚਰਨ ਸਿੰਘ ਸੇਹਰਾ, ਚੰਦਰਭਾਨ, ਪ੍ਰੋ. ਮਲਕੀਤ ਸਿੰਘ, ਚਰਨਜੀਤ ਸਿੰਘ, ਨਿਰੰਜਨ ਸਿੰਘ ਫੌਜੀ, ਤਰਸੇਮ ਸਿੰਘ ਕੋਟਲਾ, ਗੁਰਦੀਪ ਸਿੰਘ ਦੇਵੀਨਗਰ, ਰਾਜ ਕੁਮਾਰ ਖਰਾਬਗੜ੍ਹ, ਜਰਨੈਲ ਸਿੰਘ ਰਾਠੌਲ, ਸੁਖਦੇਵ ਸਿੰਘ ਅਲੀਪੁਰ, ਕੁਲਦੀਪ ਸਿੰਘ ਚੌਰਾ, ਸ਼ੇਰ ਸਿੰਘ ਪੰਜੇਟਾ, ਗੁਰਜੀਤ ਸਿੰਘ ਉੱਪਲੀ, ਵਰਿੰਦਰ ਸਿੰਘ ਡਕਾਲਾ, ਜਤਿੰਦਰ ਸਿੰਘ, ਕੈਪਟਨ ਖੁਸ਼ਵੰਤ ਸਿੰਘ, ਸੁਖਵੀਰ ਸਿੰਘ ਅਬਲੋਵਾਲ ਆਦਿ ਪਾਰਟੀ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਤੇ ਵਰਕਰ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।