
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਅਦਾਰੇ ਖਾਲੀ ਨੌਜਵਾਨ ਬੇਰੁਜਗਾਰ ਘੁੰਮ ਰਹੇ ਹਨ-ਸਾਬਕਾ ਵਿਧਾਇਕ ਚੰਦੂਮਾਜਰਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸ਼੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਸਮਾਗਮ ਜੋ ਕਿ 30 ਅਗਸਤ ਨੂੰ ਗੁਰਦੁਆਰਾ ਸਾਹਿਬ ਭੁੱਨਰਹੇਡ਼ੀ ਵਿਖੇ ਮਨਾਈ ਜਾ ਰਹੀ ਹੈ, ਇਸ ਸ਼ਤਾਬਦੀ ਸਮਾਗਮ ਲਈ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਭੁੱਨਰਹੇਡ਼ੀ, ਮਹਿਮੂਦਪੁਰ ਜੱਟਾਂ, ਦੁੱਧਨਸਾਧਾਂ, ਅਹਿਰੂ, ਬਿੰਜਲ ਆਦਿ ਦਰਜਨਾਂ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਨ੍ਹਾਂ ਪਿੰਡਾਂ ’ਚ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ 60 ਹਜਾਰ ਨੌਕਰੀਆਂ ਦੇਣ ਦੇ ਦਾਅਵੇ ਖੋਖਲੇ ਜਾਪਦੇ ਹਨ ਕਿਉਂਕਿ ਸਰਕਾਰੀ ਅਦਾਰੇ ਮੁਲਾਜ਼ਮਾਂ ਪੱਖੋਂ ਖਾਲੀ ਪਏ ਹਨ ਤੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਭਗਵੰਤ ਮਾਨ ਸਰਕਾਰ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕਰਦੀ ਸੀ ਉਹ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਦਗੀ ਲਈ ਖਾਸ ਪਲ ਨੇ ਜਿਨਾਂ ਪਲਾਂ ਵਿਚ ਗੁਰੂ ਸਾਹਿਬਾਨਾਂ ਦੀਆਂ ਸ਼ਤਾਬਦੀਆਂ ਆ ਰਹੀਆਂ ਹਨ। ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਵੀ ਸਾਡੀ ਜ਼ਿੰਦਗੀ ਦੇ ਇਨ੍ਹਾਂ ਪਲਾਂ ’ਚ ਆਈ ਹੈ। ਉਨ੍ਹਾਂ 30 ਅਗਸਤ ਨੂੰ ਗੁਰਦੁਆਰਾ ਸਾਹਿਬ ਭੁੰਨਰਹੇਡ਼ੀ ਵਿਖੇ ਜੋ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਮਨਾਈ ਜਾ ਰਹੀ ਹੈ, ਇਸ ਲਈ ਸਮੂਹ ਸੰਗਤਾਂ ਨੂੰ ਇਸ ਸ਼ਤਾਬਦੀ ਸਮਾਗਮ ਵਿਚ ਹਿੱਸਾ ਲੈਣ ਲਈ ਅਪੀਲ ਕੀਤੀ। ਇਸ ਮੌਕੇ ਪ੍ਰਗਟ ਸਿੰਘ, ਹਰਫੂਲ ਸਿੰਘ, ਜਸਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਨੌਰੰਗਵਾਲ, ਬਹਾਦਰ ਸਿੰਘ, ਹਰਮੇਲ ਸਿੰਘ, ਜੰਗ ਸਿੰਘ, ਦੀਦਾਰ ਸਿੰਘ, ਸੂਬੇਦਾਰ ਦਰਸ਼ਨ ਸਿੰਘ ਅਤੇ ਗੁਰਮੁੱਖ ਸਿੰਘ ਸੁਹਾਗਹੇਡ਼ੀ ਆਦਿ ਹਾਜ਼ਰ ਸਨ।