ਚੰਦੂਮਾਜਰਾ ਨੇ ਘੇਰੀ ਸਰਕਾਰ, ਸ਼ਰੇਆਮ ਕਿਹਾ- ਹਾਈ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਦੇ ਮੂੰਹ ’ਤੇ ਕਰਾਰੀ ਚਪੇੜ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਡੀ.ਏ. ਦੇ ਮਾਮਲੇ ’ਚ ਮੁਲਾਜ਼ਮਾਂ ਦੇ ਹੱਕ ’ਚ ਫੈਸਲਾ ਦੇ ਕੇ ਪੰਜਾਬ ਸਰਕਾਰ ਦੇ ਮੁੰਹ ’ਤੇ ਕਰਾਰੀ ਚਪੇਡ਼ ਹੈ ਤੇ ਅਦਾਲਤ ਦੇ ਫੈਸਲੇ ਨੇ ਸਰਕਾਰ ਦੀਆਂ ਨਾਲਾਇਕੀਆਂ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਮੁੰਹ ’ਤੇ ਚਪੇਡ਼ ਵੀ ਹੈ ਤੇ ਕਿਉਂਕਿ ਸਰਕਾਰ ਟਾਲ ਮਟੋਲ ਕਰ ਕੇ ਮੁਲਾਜਮਾਂ ਦੇ ਢਿੱਡ ’ਤੇ ਲੱਤ ਮਾਰ ਰਹੀ ਸੀ। ਉਨ੍ਹਾਂ ਦਾ ਹੱਕ ਮਾਰਿਆ ਜਾ ਰਿਹਾ ਹੈ।
Publish Date: Tue, 04 Aug 2026 12:03 PM (IST)
Updated Date: Tue, 04 Aug 2026 12:05 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ: ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਡੀ.ਏ. ਦੇ ਮਾਮਲੇ ’ਚ ਮੁਲਾਜ਼ਮਾਂ ਦੇ ਹੱਕ ’ਚ ਫੈਸਲਾ ਦੇ ਕੇ ਪੰਜਾਬ ਸਰਕਾਰ ਦੇ ਮੁੰਹ ’ਤੇ ਕਰਾਰੀ ਚਪੇਡ਼ ਹੈ ਤੇ ਅਦਾਲਤ ਦੇ ਫੈਸਲੇ ਨੇ ਸਰਕਾਰ ਦੀਆਂ ਨਾਲਾਇਕੀਆਂ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਮੁੰਹ ’ਤੇ ਚਪੇਡ਼ ਵੀ ਹੈ ਤੇ ਕਿਉਂਕਿ ਸਰਕਾਰ ਟਾਲ ਮਟੋਲ ਕਰ ਕੇ ਮੁਲਾਜਮਾਂ ਦੇ ਢਿੱਡ ’ਤੇ ਲੱਤ ਮਾਰ ਰਹੀ ਸੀ। ਉਨ੍ਹਾਂ ਦਾ ਹੱਕ ਮਾਰਿਆ ਜਾ ਰਿਹਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹਡ਼ੀ ਕਿ ਆਪਣੀਆਂ ਮੁੱਢਲੀਆਂ ਜਿੰਮੇਵਾਰੀਆਂ ਤੋਂ ਵੀ ਭੱਜ ਰਹੀ ਹੈ। ਸਰਕਾਰ ਵੱਲੋਂ ਇਸ਼ਤਿਹਾਰਬਾਜੀ ਤੇ ਐਸ਼ ਪ੍ਰਸਤੀ ’ਤੇ ਬੇਲੋਡ਼ਾ ਖਰਚ ਕਰਕੇ ਪੰਜਾਬ ਸਰਕਾਰ ਦਾ ਖਜ਼ਾਨਾ ਲੁੱਟਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੋਲ ਬਜਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੋਲ ਗੁੰਮਰਾਹ ਕਰਨ ਲਈ ਫਲੈਕਸਾਂ ਲਗਾਉਣ, ਬੋਰਡ ਲਗਾਉਣ ਤੇ ਪੰਜਾਬ ਤੋਂ ਬਾਹਰ ਦੇ ਮੀਡੀਆ ਨੂੰ ਵੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਦਾ ਦੂਰ ਉਪਯੋਗ ਕੀਤਾ ਜਾ ਰਿਹਾ ਹੈ।
ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਮਾਣਯੋਗ ਅਦਾਲਤ ਵਾਰ-ਵਾਰ ਹੁਕਮ ਕਰ ਰਹੀ ਹੈ ਕਿ ਮੁਲਾਜ਼ਮਾਂ ਨੂੰ ਡੀ.ਏ. ਦਿੱਤਾ ਜਾਵੇ ਤੇ ਪੰਜਾਬ ਸਰਕਾਰ ਉਸ ਨੂੰ ਮੰਨਣ ਦੀ ਬਜਾਏ ਟਾਲ ਮਟੋਲ ਕਰਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ।