ਪੱਤਰ ਪੇ੍ਰਕ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਸਹਾਇਤਾ ਰਾਸ਼ੀ ਦੇ ਚੈਕ ਮਾਤਾ ਗੰਗਾ ਖਾਲਸਾ ਗਰਲਜ਼ ਕਾਲਜ ਮੰਜੀ ਸਾਹਿਬ ਕੋਟਾ ਦੇ ਪਿ੍ਰੰਸੀਪਲ ਸਾਹਿਬਾਨ ਨੂੰ ਸੌਂਪੇ। ਸਾਬਕਾ ਪ੍ਰਧਾਨ ਪ੍ਰਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਮਾਤਾ ਗੰਗਾ ਖਾਲਸਾ ਗਰਲਜ਼ ਕਾਲਜ ਮੰਜੀ ਸਾਹਿਬ ਕੋਟਾਂ ਦੀਆਂ ਵਿਦਿਆਰਥੀਆਂ 30,000 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ। ਪ੍ਰਰੋ. ਬਡੂੰਗਰ ਨੇ ਕਿਹਾ ਕਿ ਮਾਤਾ ਗੰਗਾ ਖਾਲਸਾ ਗਰਲਜ਼ ਕਾਲਜ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਰੋਜੀ ਐਮਏ ਪੰਜਾਬੀ ਭਾਗ ਪਹਿਲਾ ਅਤੇ ਮੁਨੀਸ਼ ਕੁਮਾਰ ਬੀਏ ਭਾਗ ਪਹਿਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੋਲ ਫੀਸ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਸੀ, ਜਿਸ ਦੇ ਆਧਾਰ 'ਤੇ ਅੱਜ ਦੋਵਾਂ ਵਿਦਿਆਰਥੀਆਂ ਦੇ ਚੈਕ ਪਿ੍ਰੰਸੀਪਲ ਕੁਲਦੀਪ ਕੌਰ ਨੂੰ ਸੌਂਪ ਦਿੱਤੇ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਅਤੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਕਾਰਜਸ਼ੀਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਮ ਸਿੰਘ, ਮੈਨੇਜਰ ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।