ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਉਪਰਾਲੇ ਸਫ਼ਲ ਹੋਏ : ਜੌੜਾਮਾਜਰਾ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਉਪਰਾਲੇ ਸਫ਼ਲ ਹੋਏ: ਜੌੜਾਮਾਜਰਾ
Publish Date: Fri, 30 Jan 2026 06:40 PM (IST)
Updated Date: Fri, 30 Jan 2026 06:43 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਗਏ ਉਪਰਾਲੇ ਸਫ਼ਲ ਹੋਏ ਹਨ। ਉਨ੍ਹਾਂ ਅੱਜ ਪਿੰਡ ਆਲਮਪੁਰ ਵਿਖੇ ਦੋ ਏਕੜ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਅਤੇ ਸਮਾਣਾ ਸ਼ਹਿਰ ਵਿਚ ਬੰਮਣਾ ਪੱਤੀ ਸੜਕ ਤੇ ਮਲਕਾਣਾ ਪੱਤੀ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆ ਸੜਕਾ ਦਾ ਨੀਂਹ ਪੱਥਰ ਰੱਖਣ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ, ਯੁੱਧ ਨਸ਼ਿਆਂ ਵਿਰੁੱਧ ਅਤੇ ਨੌਕਰੀਆਂ ਦੇ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਸਮੇਤ ਹੋਰ ਉਪਰਾਲਿਆਂ ਦਾ ਜਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਇੱਕੋ ਇਕ ਮਨੋਰਥ ਹੈ ਕਿ ਸਾਡੇ ਨੌਜਵਾਨਾਂ ਨਸ਼ਿਆਂ ਤੋਂ ਦੂਰ ਰਹਿਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਬਿਨ੍ਹਾਂ ਵਿਤਕਰੇ ਤੋਂ ਸਾਰੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਲਈ ਇਕਸਾਰ ਨੀਤੀ ਬਣਾਈ ਅਤੇ ਸੜਕਾਂ ਸਮੇਤ ਹੋਰ ਕੰਮਾਂ ਲਈ ਦਿਲ ਖੋਲ੍ਹ ਕੇ ਫ਼ੰਡ ਜਾਰੀ ਕੀਤੇ ਹਨ। ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਖੇਡ ਸਟੇਡੀਅਮ ਅਤੇ ਸੜਕਾਂ ਬਣਾਉਣ ਦੇ ਕੰਮ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਕਾਰਜ ਸਾਧਕ ਅਫਸਰ ਅਪਰਅਪਾਰ ਸਿੰਘ, ਪਾਰਸ ਸ਼ਰਮਾ, ਗੋਪਾਲ ਕ੍ਰਿਸ਼ਨ, ਸੁਨੈਣਾ ਮਿੱਤਲ, ਮੱਖਣ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ ਚੀਮਾ, ਸਰਪੰਚ ਸੁਰਿੰਦਰ ਸਿੰਘ, ਕੁਲਜੀਤ ਸਿੰਘ ਸਰਪੰਚ ਰੰਧਾਵਾ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਵੰਤ ਸਿੰਘ, ਗੁਰਬਖਸ ਸਿੰਘ, ਤੇਜਾ ਸਿੰਘ, ਫੂਲਾ ਸਿੰਘ, ਹਰਮੇਸ ਸ਼ਰਮਾ, ਮੀਕਾ, ਸੰਜੇ ਸਾਹਨੀ, ਵਿਕਾਸ ਵਰਮਾ, ਦੀਪਕ ਵਧਵਾ, ਰਵੀ ਰੰਧਾਵਾ, ਅਮਿਤ ਧਾਲੀਵਾਲ, ਰਾਜ ਕੁਮਾਰ, ਸ਼ੰਕਰ ਜਿੰਦਲ, ਰਾਜੂ ਛਾਬੜਾ, ਸੋਮਨਾਥ, ਜੇਈ ਸ਼ੈਰੀ ਬਾਂਸਲ, ਸੰਜੇ ਸਿੰਗਲਾ, ਸੰਜੇ ਕੁਮਾਰ, ਅੰਗਰੇਜ ਸਿੰਘ ਤੇ ਰਵੀ ਸ਼ਰਮਾ ਆਦਿ ਹਾਜ਼ਰ ਸਨ।