ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਭਲਾਈ ਲਈ ਵਚਨਬੱਧ : ਜੌੜਾਮਾਜਰਾ
ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਭਲਾਈ ਲਈ ਵਚਨਬੱਧ: ਜੌੜਾਮਾਜਰਾ
Publish Date: Tue, 17 Feb 2026 04:48 PM (IST)
Updated Date: Tue, 17 Feb 2026 04:51 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ‘ਸਾਡੇ ਬਜ਼ੁਰਗ ਸਾਡਾ ਮਾਣ’ ਅਭਿਆਨ ਤਹਿਤ ਸਮਾਣਾ ਵਿਖੇ ਲਗਾਏ ਵਿਸ਼ੇਸ਼ ਹੈਲਥ ਤੇ ਮੈਡੀਕਲ ਕੈਂਪ ਵਿਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਪ੍ਰੋਗਰਾਮ ਜਾਰੀ ਰੱਖੇ ਜਾਣ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਡੀਐੱਸਐੱਸਓ ਜੋਬਨਦੀਪ ਕੌਰ, ਡਾ. ਮਨਿੰਦਰ ਸਿੰਘ, ਸਚਿਨ ਗਰਗ, ਡਾ. ਜਤਿਨ ਡਾਹਰਾ, ਡਾ. ਗੁਰਪ੍ਰੀਤ ਸਿੰਘ, ਸੀਡੀਪੀਓ ਬਲਜੀਤ ਕੌਰ, ਪਾਰਸ ਸ਼ਰਮਾ, ਸੰਜੇ ਕੁਮਾਰ, ਸੰਜੇ ਸਿੰਗਲਾ, ਸੁਨੈਨਾ ਮਿੱਤਲ, ਗੋਪਾਲ ਕ੍ਰਿਸ਼ਨ ਬਿੱਟੂ, ਸੰਜੇ ਸਾਹਨੀ, ਰਾਹੁਲ ਗੁਪਤਾ, ਪਰਦੀਪ ਸ਼ਰਮਾ, ਰਾਹੁਲ ਭਾਰਦਵਾਜ, ਰਮੀ ਸ਼ਰਮਾ, ਸੋਮਨਾਥ, ਰਵੀ ਰੰਧਾਵਾ, ਅਮਿਤ ਧਾਲੀਵਾਲ, ਸੁਰਜਨ ਚੱਠਾ, ਪਵਨ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਜ਼ੁਰਗ ਮਜੂਦ ਸਨ।