- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਐਸ.ਸੀ. ਕਿਸਾਨਾਂ ਤੋਂ ਅਰਜੀਆਂ ਦੀ ਮੰਗ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਐੱਸਸੀ ਕਿਸਾਨਾਂ ਲਈ ਸੀਆਰਐੱਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਲਈ ਇਕ ਵਾਰ ਫਿਰ ਤੋਂ ਅਰਜ਼ੀਆਂ ਦੀ ਮੰਗ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਸੀਆਰਐੱਮ ਸਕੀਮ ਸਾਲ 2026—27 ਅਧੀਨ ਕੰਪੋਨੈਟ—1 ਤਹਿਤ ਐੱਸਸੀ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ 50 ਫੀਸਦ ਸਬਸਿਡੀ ਉੱਪਰ ਉਪਲੱਭਧ ਕਰਵਾਉਣ ਹਿੱਤ ਸਰਕਾਰ ਵੱਲੋਂ ਪੋਰਟਲ agrimachinerypb.com ਦੁਬਾਰਾ ਮਿਤੀ 26.09.2026 ਤੋਂ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਵਿਚ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਦੀ ਚੋਣ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ’ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਪੋਰਟਲ ਜ਼ਿਲ੍ਹੇ ਨੂੰ ਅਲਾਟ ਕੀਤੇ ਗਏ ਟੀਚਿਆਂ ਦੀ ਪ੍ਰਾਪਤੀ ਤੱਕ ਖੁੱਲ੍ਹਾ ਰੱਖਿਆ ਜਾਵੇਗਾ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਪਿੰਡ ਪੱਧਰ ਤੇ ਕੈਂਪਾਂ ਰਾਹੀਂ ਤੇ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਦਿਸ਼ਾ ਨਿਰਦੇਸ਼ ਦਿੱਤੇ।