- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਵੜਿੰਗ ਨੇ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਸਨ ਕਿ ਪੰਜਾਬ ਵਿੱਚ ਬਿਜਲੀ ਦਾ ਇੱਕ ਝਮੱਕਾ ਵੀ ਨਹੀਂ ਲੱਗੇਗਾ ਅਤੇ ਖੇਤੀ ਮੋਟਰਾਂ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਪ੍ਰੰਤੂ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਅੱਜ ਸੂਬੇ ਵਿੱਚ ਨਾ ਤਾਂ ਖੇਤਾਂ ਨੂੰ ਲੋੜੀਂਦੀ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਆਮ ਘਰੇਲੂ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਸਪਲਾਈ ਦਿੱਤੀ ਜਾ ਰਹੀ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ: PSPCL ਦਫਤਰ ਮੂਹਰੇ ਧਰਨੇ ਵੀ ਸ਼ਾਮਿਲ ਹੋਣ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖੇ ਹਮਲੇ ਬੋਲੇ ਹਨ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਮਹਿਜ਼ ਖੋਖਲੇ ਲਾਰੇ ਸਾਬਤ ਹੋਏ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ "ਮੁੱਖ ਮੰਤਰੀ ਦੇ ਲਾਰੇ, ਵਿਆਹੇ ਵੀ ਕੁਆਰੇ" ਵਾਲੀ ਬਣ ਚੁੱਕੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਸਨ ਕਿ ਪੰਜਾਬ ਵਿੱਚ ਬਿਜਲੀ ਦਾ ਇੱਕ ਝਮੱਕਾ ਵੀ ਨਹੀਂ ਲੱਗੇਗਾ ਅਤੇ ਖੇਤੀ ਮੋਟਰਾਂ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਪ੍ਰੰਤੂ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਅੱਜ ਸੂਬੇ ਵਿੱਚ ਨਾ ਤਾਂ ਖੇਤਾਂ ਨੂੰ ਲੋੜੀਂਦੀ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਆਮ ਘਰੇਲੂ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਸਪਲਾਈ ਦਿੱਤੀ ਜਾ ਰਹੀ ਹੈ।
ਕਾਂਗਰਸ ਪ੍ਰਧਾਨ ਨੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਨਾ ਮਿਲਣ ਕਾਰਨ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਅੰਨਦਾਤਾ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਜਨਰੇਟਰਾਂ ਰਾਹੀਂ ਆਪਣੀਆਂ ਫ਼ਸਲਾਂ ਪਾਲਣ ਲਈ ਮਜਬੂਰ ਹੋ ਰਿਹਾ ਹੈ, ਜਿਸ ਨਾਲ ਉਸ ਉੱਤੇ ਆਰਥਿਕ ਬੋਝ ਵਧ ਗਿਆ ਹੈ। ਦੂਜੇ ਪਾਸੇ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੱਗ ਰਹੇ ਲੰਬੇ ਅਤੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਆਮ ਲੋਕ ਇਸ ਭਿਆਨਕ ਗਰਮੀ ਦੇ ਮੌਸਮ ਵਿੱਚ ਹਾਹਾਕਾਰ ਮਚਾ ਰਹੇ ਹਨ।
ਵੜਿੰਗ ਨੇ ਅੱਗੇ ਕਿਹਾ ਕਿ ਇਸ ਸੰਕਟ ਦੀ ਮਾਰ ਹੁਣ ਸੂਬੇ ਦੇ ਉਦਯੋਗਿਕ ਖੇਤਰ 'ਤੇ ਵੀ ਪੈਣੀ ਸ਼ੁਰੂ ਹੋ ਗਈ ਹੈ। ਗਰਮੀਆਂ ਦੇ ਸਿਖਰ ਦੌਰਾਨ ਉਦਯੋਗਾਂ 'ਤੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਉਤਪਾਦਨ ਠੱਪ ਹੋ ਰਿਹਾ ਹੈ ਅਤੇ ਸੂਬੇ ਦਾ ਵਪਾਰੀ ਆਰਥਿਕ ਮੰਦੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜ਼ਮੀਨੀ ਹਕੀਕਤਾਂ ਨੂੰ ਨਜ਼ਰਅੰਦਾਜ਼ ਕਰਕੇ ਪ੍ਰਬੰਧ ਕਰਨ ਵਿੱਚ 'ਆਪ' ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ।