
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜਮਾਂ ਨੂੰ ਡਰਾਉਣ ਅਤੇ ਧਮਕੀਆਂ ਦੇਣ ਖਿਲਾਫ ਮੁੱਖ ਮੰਤੀ ਦਾ ਪੁਤਲਾ ਸਾਡ਼ਿਆ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜੁਆਇੰਟ ਫੋਰਮ ਤੇ ਏਕਤਾ ਮੰਚ ਦੇ ਸੱਦੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਮੁਲਾਜ਼ਮਾਂ ਨੂੰ ਮੀਟਿੰਗ ਦੇਣ ਉਪਰੰਤ ਮੁੱਕਰਦਿਆਂ ਤੇ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਨੀਤੀ ਅਪਣਾਉਂਦਿਆਂ ਕਾਰਵਾਈ ਕਰਨ ਦੇ ਆਦੇਸ਼ਾਂ ਦੇ ਵਿਰੁੱਧ ਸਬ ਡਵੀਜਨ ਰੋਹਡ਼ ਜਗੀਰ ਤੇ ਦੇਵੀਗਡ਼੍ਹ ਦੇ ਸਮੂਹ ਮੁਲਾਜ਼ਮਾਂ ਤੇ ਸੇਵਾ ਮੁਕਤ ਸਾਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਜਰਨੈਲ ਸਿੰਘ ਜੇਈ (ਰਿਟਾ) ਮੈਂਬਰ ਜੁਆਇੰਟ ਫੋਰਮ ਵੱਲੋਂ ਦੱਸਿਆ ਕਿ ਸਰਕਾਰ ਇਕ ਪਾਸੇ ਮੁਲਾਜ਼ਮਾਂ ਦੇ ਰੋਹ ਨੂੰ ਦੇਖਦਿਆਂ ਮੀਟਿੰਗਾਂ ਦੇ ਰਹੀ ਹੈ ਅਤੇ ਦੂਜੇ ਪਾਸੇ ਹੇਠਲੇ ਪੱਧਰ ’ਤੇ ਮੁਲਾਜ਼ਮਾਂ ਨੂੰ ਡਰਾ ਧਮਕਾ ਕੇ ਕਰਵਾਈ ਕਰਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਡਰਨ ਵਾਲੇ ਨਹੀਂ ਹਨ। ਜੇਕਰ ਮੁਲਾਜ਼ਮ ਦੂਜੀਆਂ ਸਰਕਾਰਾਂ ਨੂੰ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆ ਸਕਦੇ ਹਨ ਤਾਂ ਇਨ੍ਹਾਂ ਨੂੰ ਵੀ ਬਾਹਰ ਦਾ ਰਸਤਾ ਦਿਖਾ ਸਕਦੇ ਹਨ। ਇਸ ਮੌਕੇ ਗੁਰਨਾਮ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਕੁਮਾਰ, ਕ੍ਰਿਸ਼ਨ ਕੁਮਾਰ ਪ੍ਰਧਾਨ ਜੁਲਕਾਂ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।