ਭਾਰਤ ਭੂਸ਼ਣ ਗੋਇਲ, ਸਮਾਣਾ : ਸਮਾਣਾ-ਪਾਤੜਾਂ ਸੜਕ 'ਤੇ ਸਥਿਤ ਪਿੰਡ ਮਵੀ ਕਲਾਂ ਨੇੜੇ ਇਕ ਕਾਰ ਦੀ ਫੇਟ ਵੱਜਣ ਕਾਰਨ 7 ਸਾਲਾ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗਗਨਪ੍ਰਰੀਤ ਕੌਰ (7) ਪੱੁਤਰੀ ਹਰਮੇਸ਼ ਵਾਸੀ ਮਵੀਕਲਾਂ ਸ਼ਨਿਚਰਵਾਰ ਦੁਪਹਿਰ ਸਮੇਂ ਆਪਣੀ ਦਾਦੀ ਨਾਲ ਦਵਾਈ ਲੈਣ ਆਈ ਸੀ। ਦਵਾਈ ਲੈਣ ਤੋਂ ਬਾਅਦ ਥ੍ਰੀਵ੍ਹੀਲਰ ਵਿਚ ਸਵਾਰ ਹੋ ਕੇ ਪਿੰਡ ਵਾਪਸ ਮਵੀ ਕਲਾਂ ਪਹੰੁਚਣ 'ਤੇ ਜਦੋਂ ਉਹ ਸੜਕ ਪਾਰ ਕਰ ਰਹੀ ਸੀ ਤਾਂ ਸਮਾਣਾ ਵੱਲੋਂ ਆਈ ਇਕ ਤੇਜ਼ ਰਫ਼ਤਾਰ ਕਾਰ ਨੇ ਬੱਚੀ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਉਕਤ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਉਧਰ, ਕਾਰ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ। ਮਵੀ ਪੁਲਿਸ ਨੇ ਮਿ੍ਤਕ ਲੜਕੀ ਦੀ ਮਾਂ ਸੁਖਵਿੰਦਰ ਕੌਰ ਦੇ ਬਿਆਨਾਂ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।