ਪੱਤਰ ਪ੫ੇਰਕ,ਫ਼ਤਹਿਗੜ੍ਹ ਸਾਹਿਬ: ਨਜ਼ਦੀਕੀ ਪਿੰਡ ਭਮਾਰਸੀ ਵਿਖੇ ਕੋਠੇ 'ਤੇ ਪਤੰਗ ਉਡਾਉਂਦਿਆਂ ਇਕ 16 ਸਾਲਾ ਬੱਚਾ ਡਿੱਗ ਕੇ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਅਭੀਸ਼ੇਕ ਪੁੱਤਰ ਵਿਨੋਦ ਜੋ ਕਿ ਕੋਠੇ 'ਤੇ ਪਤੰਗ ਉਡਾ ਰਿਹਾ ਸੀ ਤਾਂ ਉਹ ਅਚਾਨਕ ਕੋਠੇ ਤੋਂ ਡਿੱਗ ਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ,ਜਿੱਥੇ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।