ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਅਸ਼ੋਕਾ ਪਬਲਿਕ ਸਕੂਲ ਸਰਹਿੰਦ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ ਹੇਠ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਮਨਾਇਆ ਗਿਆ। ਪ੍ਰਧਾਨ ਸੁਭਾਸ਼ ਸੂਦ ਨੇ ਕਿਹਾ ਕਿ ਨਹਿਰੂ ਜੀ ਦਾ ਬੱਚਿਆਂ ਨਾਲ ਵਿਸ਼ੇਸ਼ ਲਗਾਅ ਸੀ ਇਸ ਲਈ ਇਸ ਦਿਨ ਨੂੰ ਬਾਲ ਦਿਵਸ ਵੀ ਆਖਿਆ ਜਾਂਦਾ ਹੈ। ਉਨ੍ਹਾਂ ਵੱਲੋਂ ਬੱਚਿਆਂ ਨੂੰ ਸਵਰਗੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਦੌਰਾਨ ਬੱਚਿਆਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਬਲਾਕ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਗੁਲਸ਼ਨ ਰਾਏ ਬੌਬੀ, ਮੈਨੇਜਰ ਸੁਮੀਤ ਮੋਦੀ, ਮੈਨੇਜਰ ਮੁਨੀਸ਼ ਮਾਂਗੀ, ਪਿ੍ਰੰਸੀਪਲ ਬੀਨੂ ਪੁਰੀ, ਸਕੂਲ ਸਟਾਫ਼ ਅਤੇ ਕਾਂਗਰਸੀ ਆਗੂ ਮੌਜੂਦ ਸਨ।