ਚਿਲਡਰਨ ਮੈਮੋਰੀਅਲ ਸਕੂਲ ’ਚ ਇਨਾਮ ਵੰਡ ਸਮਾਗਮ ਕਰਵਾਇਆ
ਚਿਲਡਰਨ ਮਮੋਰੀਅਲ ਸਕੂਲ ਨੇ ਕਰਵਾਇਆ ਇਨਾਮ ਵੰਡ ਸਮਾਰੋਹ
Publish Date: Sat, 28 Mar 2026 04:12 PM (IST)
Updated Date: Sat, 28 Mar 2026 04:14 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਚਿਲਡਰਨ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਟਿਆਲਾ ਵਿਖੇ ਕਲਾਸਾ ਦੇ ਫਾਈਨਲ ਨਤੀਜਿਆਂ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਮੇਅਰ ਕੁੰਦਨ ਗੋਗੀਆ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਮੀਨਾ ਗਰਗ ਪ੍ਰਸਿੱਧ ਸਮਾਜ ਸੇਵਕ ਜਸ ਧੰਨੋਆ ਨਿਰਮਾਤਾ ਜਸ਼ਨ ਇੰਟਰਟੇਨਮੈਂਟ ਸਕੂਲ ਦੀ ਮੈਨੇਜਮੈਂਟ ਨੇ ਸ਼ਮਾਂ ਰੌਸ਼ਨ ਕਰ ਕੇ ਕੀਤੀ। ਇਸ ਮੌਕੇ ਸ਼ਹਿਰ ਦੀਆਂ ਉੱਘੀਆਂ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਾਪੇ ਅਤੇ ਬੱਚੇ ਬਹੁਤ ਖੁਸ਼ ਨਜ਼ਰ ਆਏ। ਕਲਾਸ ਵਿੱਚੋਂ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਤੀਜਾ ਪ੍ਰਾਪਤ ਕਰਨ ਲਈ ਸਭ ਤੋਂ ਪਹਿਲਾਂ ਪਹੁੰਚੇ 25 ਮਾਪਿਆਂ ਨੂੰ ਸਕੂਲ ਵੱਲੋਂ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਇਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਡਾ. ਮੀਨਾ ਗਰਗ ਨੇ ਪਹੁੰਚ ਕੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸ ਧੰਨੋਆ ਨਿਰਮਾਤਾ ਜਸ਼ਨ ਇੰਟਰਟੇਨਮੈਂਟ ਅਤੇ ਬਿੱਟੂ ਰੰਧਾਵਾ ਨੇ ਸ਼ਿਰਕਤ ਕੀਤੀ ਅਤੇ ਸਕੂਲ ਨੂੰ ਵਿੱਤੀ ਸਹਾਇਤਾ ਦਿੱਤੀ। ਉੱਘੇ ਸਮਾਜ ਸੇਵੀ ਸੰਜੇ ਗੋਇਲ ਨੇ ਸਕੂਲ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਰਾਕੇਸ਼ ਠਾਕੁਰ ਡਾਇਰੈਕਟਰ ਰਾਸ਼ਟਰੀਆ ਜਯੋਤੀ ਕਲਾ ਮੰਚ ਨੇ ਪਹੁੰਚ ਕੇ ਪ੍ਰੋਗਰਾਮ ਨੂੰ ਸਚਾਰੂ ਢੰਗ ਨਾਲ ਚਲਾਇਆ। ਉੱਘੇ ਸਮਾਜ ਸੇਵੀ ਸੰਦੀਪ ਰਾਜਾ ਤੁੜ ਨੇ ਪਹੁੰਚ ਕੇ ਪ੍ਰੋਗਰਾਮ ਦੀ ਸ਼ਾਨ ਵਧਾਈ। ਸਕੂਲ ਦੇ ਚੇਅਰਮੈਨ ਅਤੁਲ ਮਲਹੋਤਰਾ ਫਾਈਨਾਂਸ ਸੈਕਟਰੀ ਸਿਮਲਾ ਸਿੰਗਲਾ ਅਤੇ ਸੈਕਟਰੀ ਚਿਰਨਜੀਵ ਸਿੰਘ ਵਿਰਮਾਨੀ ਨੇ ਵੀ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਹਰਮਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।