ਮੈਡੀਕਲ ਸਾਇੰਸਜ਼ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਬੱਚਿਆਂ ਨੇ ਮਾਰੀਆਂ ਮੱਲਾਂ
Publish Date: Mon, 09 Feb 2026 05:49 PM (IST)
Updated Date: Tue, 10 Feb 2026 04:06 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਭਵਾਨੀਗੜ੍ਹ ਦੇ ਜੀਐਨਐਮ ਤੀਜੇ ਸਾਲ ਦਾ ਨਤੀਜਾ ਪੰਜਾਬ ਨਰਸਜ਼ ਰਜਿਸਟਰੇਸ਼ਨ ਕੌਂਸਲ ਵੱਲੋਂ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇੰਸਟੀਚਿਊਟ ਦਾ ਨਾਮ ਰੌਸ਼ਨ ਕੀਤਾ। ਇਸ ਨਤੀਜੇ ਵਿੱਚ ਗਗਨਦੀਪ ਕੌਰ ਨੇ ਪਹਿਲਾ ਸਥਾਨ, ਮਨਜੀਤ ਕੌਰ ਨੇ ਦੂਜਾ ਸਥਾਨ ਅਤੇ ਖੁਸ਼ਾਲੀ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਕਾਮਯਾਬੀ ਨਾਲ ਸੰਸਥਾ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਇਸ ਮੌਕੇ ‘ਤੇ ਸੰਸਥਾ ਦੇ ਮਾਣਯੋਗ ਚੇਅਰਮੈਨ ਡਾ. ਐੱਮ.ਐੱਸ ਖ਼ਾਨ ਨੇ ਸਾਰੀਆਂ ਕਾਮਯਾਬ ਵਿਦਿਆਰਥਣਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਜੀਆਂ। ਉਨ੍ਹਾਂ ਨੇ ਕਿਹਾ ਕਿ ਰਹਿਬਰ ਸੰਸਥਾ ਸਦਾ ਹੀ ਗੁਣਵੱਤਾ ਭਰੀ ਨਰਸਿੰਗ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸੰਸਥਾ ਦੇ ਪ੍ਰਿੰਸੀਪਲ ਬਿੱਕਰ ਸਿੰਘ ਨੇ ਵੀ ਵਿਦਿਆਰਥਣਾਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਅਧਿਆਪਕ ਵਰਗ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।