ਚੇਤਨਾ ਪ੍ਰੀਖਿਆ ’ਚ ਪਹਿਲੇ ਸਥਾਨ ਪ੍ਰਾਪਤ ਵਾਲੇ ਬੱਚਿਆਂ ਦਾ ਸਨਮਾਨ 22 ਨੂੰ
ਚੇਤਨਾ ਪ੍ਰੀਖਿਆ ’ਚ ਪਹਿਲੇ ਸਥਾਨ ਪ੍ਰਾਪਤ ਵਾਲੇ ਬੱਚਿਆਂ ਦਾ ਸਨਮਾਨ 22 ਨੂੰ
Publish Date: Sun, 15 Mar 2026 05:26 PM (IST)
Updated Date: Mon, 16 Mar 2026 04:08 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਨਿਗਰਾਨੀ ਵਿੱਚ ਹੋਈ। ਇਕਾਈ ਆਗੂ ਕ੍ਰਿਸ਼ਨ ਸਿੰਘ ਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ 7ਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਗਮ ਕਰਨ ਬਾਰੇ ਫ਼ੈਸਲਾ ਲਿਆ ਗਿਆ। ਫੈਸਲਾ ਕੀਤਾ ਕਿ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਹਰ ਜਮਾਤ ਵਿਚੋਂ ਪਹਿਲੇ 7 ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਵਿਗਿਆਨਕ ਸੋਚ ਵਾਲੀਆਂ ਪੁਸਤਕਾਂ,ਪੜ੍ਹਨ ਸਮੱਗਰੀ ਤੇ ਤਰਕਸ਼ੀਲ ਕੈਲੰਡਰ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਸਕੂਲ ਮੁਖੀਆਂ,ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਮਾਗਮ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ 22 ਮਾਰਚ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ। ਮੀਟਿੰਗ ਵਿੱਚ ਸੂਬਾ ਵਰਕਿੰਗ ਕਮੇਟੀ ਤੇ ਜੋਨ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ ਤੇ ਤਰਕਸ਼ੀਲ ਮੈਗਜ਼ੀਨ ਦੇ ਪਾਠਕ ਵਧਾਉਣ ਲਈ ਵੀ ਚਰਚਾ ਕੀਤੀ ਗਈ। ਸਨਮਾਨ ਸਮਾਗਮ ਵਿੱਚ ਜਾਦੂ ਸ਼ੋਅ ਤੇ ਗੀਤ ਸੰਗੀਤ ਵੀ ਪੇਸ਼ ਕੀਤਾ ਜਾਵੇਗਾ ਤੇ ਵਿਦਿਆਰਥੀਆਂ ਤੋਂ ਪ੍ਰੀਖਿਆ ਸਬੰਧੀ ਵਿਚਾਰ ਲਏ ਜਾਣਗੇ ਤੇ ਇਸ ਸਮਾਗਮ ਸਿੱਖਿਆਦਾਇਕ ਹੋਵੇਗਾ।