ਮੰਤਰੀ ਗੋਇਲ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਕੀਤੀ ਮਿਲਣੀ
ਮੰਤਰੀ ਗੋਇਲ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਕੀਤੀ ਮਿਲਣੀ ਤੇ ਸੰਵਾਦ
Publish Date: Sat, 28 Mar 2026 04:39 PM (IST)
Updated Date: Sun, 29 Mar 2026 04:03 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਚਲਾਈ ਮੁਹਿੰਮ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 01 ਕਰੋੜ ਰੁਪਏ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।