- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ.ਏ. ਵੀ. ਸਕੂਲ ਵਿਖੇ ਮਨਾਇਆ ਬਾਲ ਦਿਵਸ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡੀਏਵੀ ਮਾਡਲ ਹਾਈ ਸਕੂਲ ਦੇਵੀਗਡ਼੍ਹ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵੱਡੇ ਭਰਾ ਰਾਜਵਿੰਦਰ ਸਿੰਘ ਹਡਾਣਾ ਤੇ ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗਡ਼੍ਹ ਨੇ ਕੀਤਾ। ਇਸ ਮੌਕੇ ਕਮੇਟੀ ਮੈਂਬਰ ਕਪਿਲ ਗਰਗ, ਗਣੇਸ਼ੀ ਲਾਲ, ਭਜਨ ਸਿੰਘ, ਗੁਰਪ੍ਰੀਤ ਸਿੰਘ, ਗੁਲਸ਼ਨ ਕੁਮਾਰ, ਵੇਦ ਪ੍ਰਕਾਸ਼ ਪ੍ਰਧਾਨ ਆਡ਼ਤੀ ਐਸੋਸੀਏਸ਼ਨ ਦੇਵੀਗਡ਼੍ਹ, ਗੁਰਮੇਲ ਸਿੰਘ ਸਾਬਕਾ ਪ੍ਰਧਾਨ ਆਡ਼੍ਹਤੀ ਐਸੋਸੀਏਸ਼ਨ, ਅਮਨ ਚੈਨ, ਅੰਮ੍ਰਿਤਪਾਲ ਸਿੰਘ ਐਸ.ਬੀ.ਆਈ. ਮੈਨੇਜਰ ਦੁੱਧਨ ਸਾਧਾ, ਮੁਖਤਿਆਰ ਸਿੰਘ ਨੌਗਾਵਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਗਿੱਧਾ, ਭੰਗਡ਼ਾ, ਦੇਸ਼ ਭਗਤੀ ਦੀਆਂ ਸਕਿੱਟਾਂ ਆਦਿ ਦੀ ਵਧੀਆ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਵੱਲੋਂ ਬੋਰਡ ਦੀ ਜਮਾਤਾਂ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਕਮੇਟੀ ਮੈਂਬਰ ਗਣੇਸ਼ੀ ਲਾਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਭਵਿੱਖ ’ਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਬੋਰਡ ਦੀਆਂ ਜਮਾਤਾਂ ’ਚ ਚੰਗੇ ਨੰਬਰ ਅਤੇ ਹੋਰ ਗਤੀਵਿਧੀਆਂ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।