- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਬ ਫਾਊਂਡੇਸ਼ਨ ਸਕੂਲ ਬਾਂਗਡ਼ਾਂ ਵਿਖੇ ਬਾਲ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਇੱਥੋਂ ਥੋਡ਼ੀ ਦੂਰ ਨਵਾਬ ਫਾਊਂਡੇਸ਼ਨ ਸਕੂਲ ਬਾਂਗਡ਼ਾਂ ਵਿਖੇ ਬਾਲ ਦਿਵਸ ਬਹੁਤ ਹੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਬਾਲ ਦਿਵਸ ਮੌਕੇ ’ਤੇ ਬੱਚਿਆਂ ਨੇ ਰੰਗਾਂਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਅਲੱਗ ਅਲੱਗ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਦੇ ਡਾਇਰੈਕਟਰ ਜਸਵਿੰਦਰ ਗਿਰ, ਜਸਵਿੰਦਰ ਕੌਰ ਤੇ ਵਾਇਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨਾਂ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ ਤੇ ਉਨਾਂ ਦੇ ਬੱਚਿਆਂ ਪ੍ਰਤੀ ਸਨੇਹ ਨੂੰ ਬੱਚਿਆਂ ਪ੍ਰਤੀ ਉਜਾਗਰ ਕੀਤਾ। ਉਨ੍ਹਾਂ ਬੱਚਿਆਂ ਨੂੰ ਨੇਕ ਕਰਮ ਕਰਨ ਅਤੇ ਦੇਸ਼ ਦੇ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝ ਕੇ ਕਾਬਿਲ ਇਨਸਾਨ ਬਣਨ ਤੇ ਚੰਗੀ ਸਿੱਖਿਆ ਗ੍ਰਹਿਣ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਦੇ ਸੀਨੀਅਰ ਮੈਨੇਜਮੈਂਟ ਮੈਂਬਰ ਮਨਪ੍ਰੀਤ ਕੌਰ ਅਤੇ ਪੂਜਾ ਸ਼ਰਮਾ ਤੇ ਸਮੂਹ ਸਟਾਫ ਨੇ ਬੱਚਿਆਂ ਦਾ ਉਤਸ਼ਾਹ ਵਧਾਇਆ ਅਤੇ ਬੱਚਿਆਂ ਦੇ ਨਾਲ ਚੰਗੇ ਵਿਚਾਰਾਂ ਨੂੰ ਸਾਂਝਾ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਜਸਵਿੰਦਰ ਗਿਰ, ਜਸਵਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਵੱਖ ਵੱਖ ਗਤੀਵਿਧੀਆਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਪਡ਼ਾਈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।