
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਲ ਸਾਹਿਤਕਾਰ ਮਹਿਲੀਆ ਸਟੇਟ ਐਵਾਰਡ ਨਾਲ ਸਨਮਾਨਿਤ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬੀ ਬਾਲ ਸਾਹਿਤ ਦੇ ਖੇਤਰ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਬਾਲ ਸਾਹਿਤਕਾਰ ਬਾਜ ਸਿੰਘ ਮਹਿਲੀਆ ਨੂੰ ਆਜ਼ਾਦੀ ਦਿਹਾੜੇ ਮੌਕੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਵਿਖੇ ਕੀਤੇ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਇਹ ਐਵਾਰਡ ਭੇਟ ਕੀਤਾ ਗਿਆ। ਜਾਣਕਾਰੀ ਅਨੁਸਾਰ ਬਾਜ ਸਿੰਘ ਮਹਿਲੀਆ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਸਾਹਿਤ ਦੇ ਖੇਤਰ ਵਿਚ ਸਰਗਰਮ ਹਨ, ਪੰਜਾਬੀ ਦੇ ਵੱਖ-ਵੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਸਹਿਤ ਦੀਆਂ ਵੱਖ-ਵੱਖ ਵਿਧਧਾਵਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਬਾਜ ਸਿੰਘ ਮਹਿਲੀਆ ਪਿਛਲੇ ਲੰਬੇ ਸਮੇਂ ਤੋਂ ਬਾਲ ਸਾਹਿਤ ਦੇ ਖੇਤਰ ਵਿੱਚ ਸਰਗਰਮ ਹਨ। ਬਾਜ ਸਿੰਘ ਮਹਿਲੀਆ ਪੰਜਾਬੀ ਸਾਹਿਤ ਸਭਾ ਪਾਤੜਾਂ ਦੇ ਲੰਬਾ ਸਮਾਂ ਪ੍ਰਧਾਨ ਰਹਿ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਬਾਲ ਸਹਿਤ ਐਵਾਰਡ ਲਈ ਪੰਜਾਬੀ ਸਾਹਿਤ ਸਭਾ ਪਾਤੜਾਂ ਦੇ ਮੈਂਬਰਾਂ ਤੋਂ ਇਲਾਵਾ ਮੀਡੀਆ ਕਲੱਬ ਪਾਤੜਾਂ ਦੇ ਪ੍ਰਧਾਨ ਜਗਦੀਸ਼ ਸਿੰਘ ਕੰਬੋਜ, ਸਰਪ੍ਰਸਤ ਗੁਰਨਾਮ ਸਿੰਘ ਚੌਹਾਨ ਅਤੇ ਜਰਨਲ ਸਕੱਤਰ ਭੂਪਿੰਦਰਜੀਤ ਮੌਲਵੀਵਾਲਾ ਨੇ ਧੰਨਵਾਦ ਕਰਦਿਆਂ ਬਾਜ ਸਿੰਘ ਮਹਿਲੀਆ ਨੂੰ ਮੁਬਾਰਕਬਾਦ ਦਿੱਤੀ।