6 ਕਿੱਲੋ ਭੁੱਕੀ ਸਮੇਤ ਇਕ ਕਾਬੂ
6 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ
Publish Date: Wed, 22 Apr 2026 06:22 PM (IST)
Updated Date: Wed, 22 Apr 2026 06:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ੰਭੂ : ਐੱਸਆਈ ਨਾਹਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਿੰਡ ਨੌਸ਼ਹਿਰਾ ਨੇੜੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕ ਕੀਤਾ। ਚੈਕਿੰਗ ਦੌਰਾਨ ਦੋਸ਼ੀ ਸਕੀਲ ਖਾਨ ਪੁੱਤਰ ਮਿੱਠੂ ਖਾਨ ਵਾਸੀ ਵਾਰਡ ਨੰਬਰ 07, ਨੇੜੇ ਸ਼ਿਵ ਮੰਦਰ ਘੱਗਾ ਪਾਸੋਂ 6 ਕਿੱਲੋ ਭੁੱਕੀ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।