ਘਰ ’ਚੋਂ ਨਕਦੀ ਤੇ ਗਹਿਣੇ ਚੋਰੀ
ਘਰ ਤੋਂ ਨਗਦੀ ਅਤੇ ਗਹਿਣੇ ਚੋਰੀ
Publish Date: Sun, 18 Jan 2026 06:03 PM (IST)
Updated Date: Mon, 19 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਭਾਦਸੋਂ ਥਾਣਾ ਇਲਾਕੇ ਦੇ ਪਿੰਡ ਚਾਸਵਾਲ ਵਿੱਚ ਇੱਕ ਘਰ ਤੋਂ ਅਣਪਛਾਤੇ ਵਿਅਕਤੀਆਂ ਵੱਲੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਮਾਲਕ ਸੁਖਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮੁਤਾਬਕ 16 ਜਨਵਰੀ ਨੂੰ ਉਹ ਆਪਣੇ ਪਰਿਵਾਰ ਸਮੇਤ ਬਾਹਰ ਗਿਆ ਹੋਇਆ ਸੀ ਅਤੇ ਸ਼ਾਮ 5 ਵਜੇ ਤੋਂ ਬਾਅਦ ਵਾਪਸ ਆਇਆ। ਘਰ ਆ ਕੇ ਵੇਖਿਆ ਤਾਂ ਤਾਲੇ ਟੁੱਟੇ ਹੋਏ ਸਨ ਤੇ ਲਗਭਗ 9 ਤੋਲੇ ਸੋਨਾ ਅਤੇ 12 ਹਜ਼ਾਰ ਰੁਪਏ ਨਗਦੀ ਚੋਰੀ ਹੋ ਚੁੱਕੀ ਸੀ।