ਸਿਵਲ ਸਰਜਨ ਮਾਲੇਰਕੋਟਲਾ ਦਾ ਪੰਜਗਰਾਈਆਂ ਵੱਲੋਂ ਸਵਾਗਤ
ਸਿਵਲ ਸਰਜਨ ਮਾਲੇਰਕੋਟਲਾ ਦਾ ਪੰਜਗਰਾਈਆਂ ਵੱਲੋਂ ਸਵਾਗਤ
Publish Date: Tue, 27 Jan 2026 05:36 PM (IST)
Updated Date: Tue, 27 Jan 2026 05:40 PM (IST)
ਸ਼ੇਖ ਕਰਾਰ ਹੁਸੈਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਪਦਉੱਨਤੀਆਂ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਵਿਖ਼ੇ ਤਾਇਨਾਤ ਹੋਏ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦਾ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀਐਸ ਭਿੰਡਰ ਵੱਲੋਂ ਸਵਾਗਤ ਕੀਤਾ ਗਿਆ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਅਤੇ ਸਰਕਾਰ ਦੀਆਂ ਸਿਹਤ ਨਾਲ ਸਬੰਧਤ ਸਕੀਮਾਂ ਨੂੰ ਲਾਗੂ ਕਰਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਲਈ ਆਪਣੀ ਟੀਮ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀਆਂ ਸਿਹਤ ਸਕੀਮਾਂ ਨੂੰ ਪੂਰਨ ਰੂਪ ’ਚ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਮਓ ਡਾ. ਜੀਐਸ ਭਿੰਡਰ ਨੇ ਕਿਹਾ ਕਿ ਸਿਹਤ ਬਲਾਕ ਪੰਜਗਰਾਈਆਂ ਵੱਲੋਂ ਆਪਣੀਆਂ ਜਿੰਮੇਵਾਰੀਆਂ ਬਾਖੂਬੀ ਨਿਭਾਈਆ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨੈਸ਼ਨਲ ਪ੍ਰੋਗਰਾਮਾਂ ਸਮੇਤ ਸਾਰੀਆਂ ਸਕੀਮਾਂ ਨੂੰ ਸਰਗਰਮੀ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਖਵਿੰਦਰ ਸਿੰਘ ਮਾਲੇਰਕੋਟਲਾ ,ਬਲਾਕ ਬੀਈਈ ਹਰਪ੍ਰੀਤ ਕੌਰ, ਯਾਸੀਨ ਮੁਹੰਮਦ, ਇੰਦਰਜੀਤ ਸਿੰਘ, ਨਵਜੋਤ ਕੌਰ ਹਾਜ਼ਰ ਸਨ।