ਵਿਸ਼ੇਸ਼ ਕੈਂਪਾਂ ਦਾ ਉਦੇਸ਼ ਜਾਗਰੂਕਤਾ ਵਧਾਉਣੀ : ਸਿਵਲ ਸਰਜਨ
ਵਿਸ਼ੇਸ਼ ਕੈਂਪਾਂ ਦਾ ਉਦੇਸ਼ ਜਾਗਰੂਕਤਾ ਵਧਾਉਣੀ : ਸਿਵਲ ਸਰਜਨ
Publish Date: Sat, 25 Apr 2026 04:55 PM (IST)
Updated Date: Sat, 25 Apr 2026 04:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਤੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵੱਲ ਇਕ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਵੱਲੋਂ ਬਾਬੂ ਸਿੰਘ ਕਾਲੋਨੀ ਵਿਖੇ ਲਗਾਏ ਗਏ ਅੱਖਾਂ ਦੀ ਜਾਂਚ ਦੇ ਮੁਫਤ ਕੈਂਪ ਦੌਰਾਨ ਕੀਤਾ ਗਿਆ। ਡਾ. ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਖਾਂ ਜਾਂਚ ਦਾ ਮੁਫਤ ਕੈਂਪ ਬਾਬੂ ਸਿੰਘ ਕਾਲੋਨੀ ਵਿਖੇ ਲਗਾਇਆ ਗਿਆ ਹੈ। ਕੈਂਪ ’ਚ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਅੱਖਾਂ ਦੇ ਮਾਹਿਰ ਡਾਕਟਰ ਅਨੁਰੀਤ ਨੇ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਕੈਂਪ ਵਿਚ 85 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 4 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਇਸ ਮੌਕੇ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ ਮਿਤੀ 26 ਅਪ੍ਰੈਲ ਨੂੰ ਪਿੰਡ ਲੰਗ ਵਿਖੇ ਅੱਖਾਂ ਦੀ ਜਾਂਚ ਦੇ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਇਸ ਮੌਕੇ ਡਾਕਟਰ ਜੈਸਮੀਨ, ਡਾਕਟਰ ਵਰਿੰਦਰ,ਜਿਲਾ ਬੀਸੀਸੀ ਕੋਆਰਡੀਨੇਟਰ ਜ਼ਸਵੀਰ ਕੌਰ, ਸੁਖਜੀਤ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ, ਕੁਮਕੁਮ ਅਪਥੈਲਮਿਕ ਅਫਸਰ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।