
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਪਣੇ ਬਚਾਅ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਾਇਬ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਕਿ ਕਮਲਜੀਤ ਸਿੰਘ ਦੇ ਪੇਟ 'ਚ ਜਾ ਲੱਗੀ। ਇਸ ਘਟਨਾ 'ਚ ਜ਼ਖਮੀ ਹੋਏ ਕਮਲਜੀਤ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਾਇਬ ਸਿੰਘ ਦੋਵਾਂ ਨੂੰ ਹੀ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਘਨੌਰ : ਅੱਜ ਪਿੰਡ ਮੰਡੌਲੀ ਦੇ ਗੁਰਦੁਆਰਾ ਸਾਹਿਬ ਵਿਖੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਦੇ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਇਕ ਵਿਅਕਤੀ ਜ਼ਖ਼ਮੀ ਹੋਏ ਹਨ।
ਜਾਣਕਾਰੀ ਅਨੁਸਾਰ ਉਮਰ 34/35 ਕਮਲਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਵਾਸੀ ਪਿੰਡ ਮੰਡੌਲੀ, ਪਿੰਡ ਦੇ ਪੁਰਾਣਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਉਮਰ 60/62 ਨਾਇਬ ਸਿੰਘ ਪੁੱਤਰ ਨਛੱਤਰ ਸਿੰਘ ਜੋ ਪਿੰਡ ਦੇ ਗੁਰਦੁਆਰੇ 'ਚ ਮੌਜੂਦ ਸਨ ਤੇ ਅੱਜ ਸੰਗਰਾਂਦ ਹੋਣ ਕਾਰਨ ਗੁਰਦੁਆਰਾ ਸਾਹਿਬ 'ਚ ਗੋਲਕ ਗਿਣਨ ਦੀ ਸੇਵਾ ਚੱਲ ਰਹੀ ਸੀ। ਇਸ ਦੌਰਾਨ ਕਮਲਜੀਤ ਸਿੰਘ ਜੋ ਗੁਰਦੁਆਰਾ ਸਾਹਿਬ ਦੇ ਬਾਹਰ ਆਉਂਦੇ ਹਨ, ਨੂੰ ਪ੍ਰਧਾਨ ਵੱਲੋਂ ਬਾਹਰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਘਰ ਜਾਣ ਲਈ ਕਿਹਾ ਜਾਂਦਾ ਹੈ। ਇਸੇ ਦੌਰਾਨ ਕਮਲਜੀਤ ਸਿੰਘ ਵੱਲੋਂ ਪ੍ਰਧਾਨ ਨਾਇਬ ਸਿੰਘ 'ਤੇ ਕਿਰਪਾਨ ਨਾਲ 2 ਵਾਰ ਕੀਤੇ ਗਏ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਆਪਣੇ ਬਚਾਅ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਾਇਬ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਕਿ ਕਮਲਜੀਤ ਸਿੰਘ ਦੇ ਪੇਟ 'ਚ ਜਾ ਲੱਗੀ। ਇਸ ਘਟਨਾ 'ਚ ਜ਼ਖਮੀ ਹੋਏ ਕਮਲਜੀਤ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਾਇਬ ਸਿੰਘ ਦੋਵਾਂ ਨੂੰ ਹੀ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।