ਕਲਾਸ ਫੋਰ ਯੂਨੀਅਨ ਨੇ ਸਰਕਾਰ ਨੂੰ ਘੇਰਿਆ ਗਰੁੱਪ-ਡੀ ਦੀ ਰੈਗੂਲਰ ਭਰਤੀ ਬੰਦ ਕਰਨ ਵਿਰੁੱਧ ਕਲਾਸ ਫੋਰ ਯੂਨੀਅਨ ਨੇ ਸਰਕਾਰ ਨੂੰ ਘੇਰਿਆ
Publish Date: Mon, 12 Oct 2026 04:49 PM (IST)
Updated Date: Mon, 12 Oct 2026 04:50 PM (IST)
ਫੋਟੋ 12ਪੀਟੀਐਲ: 12: -ਮਾਮਲਾ ਗਰੁੱਪ-ਡੀ ਦੀ ਰੈਗੂਲਰ ਭਰਤੀ ਬੰਦ ਕਰਨ ਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾਂ ਵਿਚ ਗਰੁੱਪ-ਡੀ ਦੀਆਂ ਰੈਗੂਲਰ ਅਸਾਮੀਆਂ ’ਤੇ ਭਰਤੀ ਬੰਦ ਕਰਨ ਅਤੇ ਠੇਕੇ ਤੇ ਆਊਟਸੋਰਸਿੰਗ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ ਦੇ ਦੋਸ਼ ਲਾਉਂਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਕਾਰਜਕਾਰੀ ਪ੍ਰਧਾਨ ਜਸਵਿੰਦਰ ਪਾਲ ਉੱਘੀ, ਚੇਅਰਮੈਨ ਸੁਖਦੇਵ ਸਿੰਘ ਸੁਰਤਾਪੁਰੀ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਦਰਜਾ-4 ਦੀਆਂ ਹਜ਼ਾਰਾਂ ਰੈਗੂਲਰ ਅਸਾਮੀਆਂ ਖਾਲੀ ਪਈਆਂ ਹਨ। ਲੋਕ ਨਿਰਮਾਣ ਵਿਭਾਗ, ਸਿੰਚਾਈ ਤੇ ਡਰੇਨੇਜ ਵਿਭਾਗ, ਖੁਰਾਕ ਏਜੰਸੀਆਂ, ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਵਿੱਚ ਬੇਲਦਾਰਾਂ, ਮੇਟਾਂ, ਚੌਕੀਦਾਰਾਂ, ਵਾਰਡ ਅਟੈਂਡੈਂਟਾਂ ਅਤੇ ਸਫ਼ਾਈ ਸੇਵਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸੇਵਾਦਾਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਨੂੰ ਮਹਿਜ਼ 3,000 ਤੋਂ 5,000 ਰੁਪਏ ਮਹੀਨਾ ਦੇ ਕੇ ਕੰਮ ਕਰਵਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਵੱਖ-ਵੱਖ ਵਿੰਗਾਂ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਅਤੇ ਯੂਜ਼ਰ ਚਾਰਜਿਜ਼ ਕਾਮਿਆਂ ਨੂੰ ਘੱਟੋ-ਘੱਟ ਉਜਰਤਾਂ ਵਿੱਚ 15 ਫ਼ੀਸਦੀ ਵਾਧੇ ਦਾ ਲਾਭ ਵੀ ਨਹੀਂ ਦਿੱਤਾ ਗਿਆ। ਇਸ ਸਬੰਧੀ 15 ਸਤੰਬਰ ਨੂੰ ਸਿਹਤ ਮੰਤਰੀ ਅਤੇ 23 ਤੇ 30 ਸਤੰਬਰ ਨੂੰ ਸਿਹਤ ਡਾਇਰੈਕਟਰ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਹੋਇਆ। ਯੂਨੀਅਨ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ 17 ਅਕਤੂਬਰ 2026 ਨੂੰ ਸਿਹਤ ਮੰਤਰੀ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਮੰਗ ਪੱਤਰ ਸੌਂਪਿਆ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਗਰੁੱਪ-ਡੀ ਦੀ ਰੈਗੂਲਰ ਭਰਤੀ ਤੁਰੰਤ ਸ਼ੁਰੂ ਕਰਨ ਅਤੇ ਠੇਕਾ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੂਰੇ ਤਨਖ਼ਾਹ ਸਕੇਲਾਂ ਵਿੱਚ ਪੱਕਾ ਕਰਨ ਦੀ ਮੰਗ ਕਰਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।