- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ’ਚ ਸਫ਼ਾਈ ਮੁਹਿੰਮ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਮੁਹਿੰਮ ਦੌਰਾਨ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਬਾਜ਼ਾਰਾਂ ’ਚੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਕੀਤੀ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਸੜਕਾਂ, ਜਨਤਕ ਥਾਵਾਂ ਜਾਂ ਖਾਲੀ ਪਲਾਟਾਂ ਵਿਚ ਨਾ ਸੁੱਟਣ ਲਈ ਜਾਗਰੂਕ ਕੀਤਾ ਗਿਆ। ਨਗਰ ਕੌਂਸਲ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੇ ਦੁਕਾਨਾਂ ਤੋਂ ਨਿਕਲਣ ਵਾਲਾ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ। ਪਲਾਸਟਿਕ ਦੇ ਲਿਫ਼ਾਫ਼ਿਆਂ ਸਮੇਤ ਕਿਸੇ ਵੀ ਤਰ੍ਹਾਂ ਦਾ ਕੂੜਾ ਸੜਕਾਂ ਦੇ ਕਿਨਾਰਿਆਂ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਤੇ ਸੁੰਦਰ ਸ਼ਹਿਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਵੱਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਪਾਤੜਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਇਆ ਜਾ ਸਕਦਾ ਹੈ।