- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਤੜਾਂ ਇਲਾਕੇ ਨਾਲ ਆਪਣੀ ਭਾਵੁਕ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਇਲਾਕੇ ਵਿਚ ਜਿੱਥੇ ਵੱਡੇ ਪੱਧਰ ਉੱਤੇ ਉਨ੍ਹਾਂ ਦੀਆਂ ਰਿਸ਼ਤੇਦਾਰੀਆਂ ਹਨ, ਉੱਥੇ ਸੁਨਾਮ ਕਾਲਜ 'ਚ ਨਾਲ ਪੜ੍ਹਦੇ ਰਹੇ ਬਹੁਤ ਸਾਰੇ ਦੋਸਤ ਵੀ ਹਨ।

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਅਨਾਜ ਮੰਡੀ ਪਾਤੜਾਂ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਤੇ ਉਨ੍ਹਾਂ ਦੇ ਪਤੀ ਸੇਵਾ ਮੁਕਤ ਟਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀਟੀਓ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਪਾਰਟੀ 'ਚ ਆਉਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਪਾਤੜਾਂ ਪਟਿਆਲਾ ਮੁੱਖ ਸੜਕ ਨੂੰ ਚਾਰ ਮਾਰਗੀ ਕਰਨ ਅਤੇ ਪਾਤੜਾਂ ਵਿਖੇ ਪੰਜਾਬ ਬਿਸਤਰਿਆਂ ਦਾ ਹਸਪਤਾਲ ਬਣਾਉਣ ਦਾ ਐਲਾਨ ਕੀਤਾ।
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਤੜਾਂ ਇਲਾਕੇ ਨਾਲ ਆਪਣੀ ਭਾਵੁਕ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਇਲਾਕੇ ਵਿਚ ਜਿੱਥੇ ਵੱਡੇ ਪੱਧਰ ਉੱਤੇ ਉਨ੍ਹਾਂ ਦੀਆਂ ਰਿਸ਼ਤੇਦਾਰੀਆਂ ਹਨ, ਉੱਥੇ ਸੁਨਾਮ ਕਾਲਜ 'ਚ ਨਾਲ ਪੜ੍ਹਦੇ ਰਹੇ ਬਹੁਤ ਸਾਰੇ ਦੋਸਤ ਵੀ ਹਨ। ਰਵਾਇਤੀ ਵਿਰੋਧੀ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਦੀ ਲੜਾਈ ਲੜ ਰਹੇ ਹਾਂ ਜਦੋਂਕਿ ਵਿਰੋਧੀ ਇਕ ਦੂਜੇ ਦੀਆਂ ਲੱਤਾਂ ਖਿੱਚਣ 'ਚ ਲੱਗੇ ਹੋਏ ਹਨ। ਵਿਰੋਧੀ ਪਾਰਟੀਆਂ ਦਾ ਮੁੱਖ ਮਕਸਦ ਭਗਵੰਤ ਮਾਨ ਨੂੰ ਬਦਨਾਮ ਕਰਨਾ ਬਣਿਆ ਹੋਇਆ ਹੈ ਪਰ ਜਦੋਂ ਤਕ ਰੰਗਲਾ ਪੰਜਾਬ ਦੇਖਣ ਦੇ ਚਾਹਵਾਨ ਲੋਕ ਉਹਨਾਂ ਦੇ ਨਾਲ ਹਨ ਉਦੋਂ ਤੱਕ ਕੋਈ ਉਹਨਾਂ ਦਾ ਵਾਲ ਵੀ ਵਿੰਗਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਬਾਬੇ ਨਾਨਕ ਦੀ ਬਾਣੀ ਨੂੰ ਗਲੀਆਂ ਵਿੱਚ ਰੋਲਣ ਵਾਲੇ ਲੋਕ, ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਵਾਲੇ ਅਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕਰਨ ਵਾਲੀਆਂ ਤਿੰਨੋਂ ਵਿਰੋਧੀ ਪਾਰਟੀਆਂ ਧਰਮ ਦਾ ਸਹਾਰਾ ਲੈ ਰਹੀਆਂ ਹਨ। ਬੀਬੀ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਦੇ ਪਰਿਵਾਰ ਦਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੇ ਸਵਾਗਤ ਕਰਦਿਆਂ ਉਹਨਾਂ ਕਿਹਾ ਕਿ ਦੇ ਜਹਾਜ਼ 'ਚੋਂ ਉਤਰ ਜਾਣ ਵਾਲੇ ਲੋਕ ਹੀ ਬੇਹਤਰ ਹੁੰਦੇ ਹਨ।।