ਸੀਐਮ ਨੇ ਸੰਤ ਅਤਰ ਸਿੰਘ ਜੀ ਮਹਾਰਾਜ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ
ਸੀਐਮ ਨੇ ਸੰਤ ਅਤਰ ਸਿੰਘ ਜੀ ਮਹਾਰਾਜ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ
Publish Date: Thu, 02 Apr 2026 06:41 PM (IST)
Updated Date: Fri, 03 Apr 2026 04:14 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੀਮਾ ਮੰਡੀ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਕਮਿਉਨਿਟੀ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੰਤ ਅਤਰ ਸਿੰਘ ਜੀ ਮਹਾਰਾਜ ਵਿੱਦਿਆ ਦਾਨੀ ਸਨ ਜਿਹਨਾਂ ਦੇ ਜਨਮ ਅਸਥਾਨ ਵਿਖ਼ੇ ਉਹਨਾਂ ਨੂੰ ਸਿਹਤ ਸਹੂਲਤ ਪ੍ਰਦਾਨ ਕਰਨ ਦਾ ਸੁਭਾਗਾ ਸਮਾਂ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਕਮਿਊਨਿਟੀ ਸੈਂਟਰ ਨਾਲ਼ ਚੀਮਾ ਮੰਡੀ ਖੇਤਰ ਨਾਲ਼ ਸਬੰਧਿਤ ਦਰਜਨਾਂ ਪਿੰਡਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ। ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਵਿਸਾਖੀ ਵਾਲੇ ਦਿਨ ਸਪੈਸ਼ਲ ਸ਼ੈਸ਼ਨ ਬੁਲਾਇਆ ਗਿਆ ਹੈ ਜਿਸ ਵਿੱਚ ਪਹਿਲਾਂ ਬਣੇ ਐਕਟ ਵਿੱਚ ਵਾਧਾ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਧਾਰਮਿਕ ਤੇ ਕਾਨੂੰਨੀ ਸਖ਼ਸ਼ੀਅਤਾਂ ਨਾਲ਼ ਸਲਾਹ ਮਸ਼ਵਰਾ ਕਰਨ ਉਪਰੰਤ ਡਰਾਫਟ ਉਹਨਾਂ ਨੂੰ ਅਗਲੇ ਇੱਕ ਦੋ ਦਿਨਾਂ ਵਿੱਚ ਮਿਲ ਜਾਵੇਗਾ।ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ਚ ਹੋਏ ਬਲਾਸਟ ਸਬੰਧੀ ਉਹਨਾਂ ਕਿਹਾ ਕਿ ਉਹ ਯੂਟੀ ਹੈ ਜਿਸਦਾ ਸਾਰਾ ਪ੍ਰਬੰਧ ਗਵਰਨਰ ਦੇ ਹੱਥ ਹੇਠ ਹੁੰਦਾ ਹੈ ਜਿਸਦਾ ਪੰਜਾਬ ਸਰਕਾਰ ਨਾਲ਼ ਕੋਈ ਸਬੰਧ ਨਹੀ ਹੈ। ਉਹਨਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਉਹਨਾਂ ਦੇ ਜੱਦੀ ਪਿੰਡ ਸਤੌਜ ਤੋਂ ਸ਼ੁਰੂ ਕੀਤਾ ਜਾਵੇਗਾ।ਖੇਤਾਂ ਵਾਲੀਆਂ ਬਿਜਲੀ ਦੀਆਂ ਲਾਈਨਾਂ ਨੂੰ ਅੰਡਰ ਗਰਾਊਂਡ ਪਾਈਪਾਂ ਰਾਹੀਂ ਪਾਇਆ ਜਾਵੇਗਾ ਜਿਸ ਨਾਲ ਮੀਂਹ ਝੱਖੜ ਦਾ ਬਿਜਲੀ ਤੇ ਕੋਈ ਅਸਰ ਨਹੀਂ ਪਵੇਗਾ। ਉਹਨਾਂ ਕਿਹਾ ਕਿ ਪੰਜਾਬ ਨੂੰ ਚੋਣਾਂ ਦੌਰਾਨ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਇੱਕ ਇੱਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਤੇ ਕੈਬਨਿਟ ਵਜ਼ੀਰ ਅਮਨ ਅਰੋੜਾ ਵੀ ਮੌਜੂਦ ਸਨ।