- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ.ਐਮ. ਦੀ ਯੋਗਸ਼ਾਲਾ ਨਾਲ ਪਟਿਆਲਾ ਵਾਸੀਆਂ ਨੂੰ ਸਿਹਤਮੰਦ ਜੀਵਨ ਦੀ ਰਾਹਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪਟਿਆਲਾ ਦੇ (ਝੂਲੇ ਲਾਲ ਮੰਦਿਰ) ਗੁਰੂ ਨਾਨਕ ਨਗਰ ਪਟਿਆਲਾ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਆਪਣੀਆਂ ਵੱਖ—ਵੱਖ ਬਿਮਾਰੀਆਂ ਤੋਂ ਵੱਡੀ ਰਾਹਤ ਮਹਿਸੂਸ ਹੋ ਰਹੀ ਹੈ। ਸੈਂਟਰਲ ਬਲਾਕ ਪਾਰਕ ਝੂਲੇ ਲਾਲ ਮੰਦਿਰ ਗੁਰੂ ਨਾਨਕ ਨਗਰ ਪਟਿਆਲਾ ਵਿਖੇ ਯੋਗਸ਼ਾਲਾ ਸੈਸ਼ਨ ਵਿੱਚ ਗੁਰਦੀਪ ਕੌਰ ਵੱਲੋਂ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਜੋ ਕਿ ਪਾਰਕ ਵਿਚ ਆਉਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਘਰ ਦੇ ਕੰਮਾਂ ਕਾਰਾਂ ਕਾਰਨ ਤੇ ਗਲਤ ਖਾਣ ਪੀਣ ਦਿਆ ਆਦਤਾ ਸਰੀਰਕ ਤੇ ਮਾਨਸਿਕ ਤਣਾਅ ਪੈਦਾ ਕਰ ਰਹੀਆ ਹਨ ਅਤੇ ਜਿਹੜੇ ਲੋਕ ਯੋਗ ਸੈਸ਼ਨ ਵਿਚ ਸ਼ਾਮਲ ਹੋ ਰਹੇ ਹਨ ਉਹ ਹੁਣ ਮਹਿਸੂਸ ਕਰਦੇ ਹਨ ਕਿ ਆਸਨਾਂ ਰਾਹੀਂ ਇਕਾਗਰਤਾ ਵਧਣ ਕਾਰਨ ਸਰੀਰਕ ਤੇ ਦਿਮਾਗੀ ਤਣਾਅ ਤੋਂ ਰਾਹਤ ਮਹਿਸੂਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮਨ ਦੇ ਸ਼ਾਂਤ ਹੋਣ ਨਾਲ ਸਰੀਰਕ ਤੇ ਮਾਨਸਿਕ ਊਰਜਾ ਵਿੱਚ ਵਾਧਾ ਹੁੰਦਾ ਹੈ ਅਤੇ ਦਿਨ ਵਧੀਆ ਬਤੀਤ ਹੁੰਦਾ ਹੈ। ਯੋਗ ਟ੍ਰੇਨਰ ਗੁਰਦੀਪ ਕੌਰ ਅਨੁਸਾਰ ਇਸ ਭੱਜ ਦੌੜ ਭਰੇ ਜੀਵਨ ਵਿਚ ਯੋਗ ਕਰਨ ਨਾਲ ਇਨਸਾਨ ਦੇ ਵਿਅਕਤਿਤਵ ਵਿਚ ਬਹੁਤ ਸੁਧਾਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਭੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਉਹ ਪਹਿਲਾਂ ਉਨ੍ਹਾਂ ਦਾ ਵਜ਼ਨ ਕਾਫ਼ੀ ਵੱਧ ਗਿਆ ਸੀ ਇਸ ਕਾਰਨ ਹਰ ਵੇਲੇ ਥਕਾਵਟ ਰਹਿੰਦੀ ਸੀ ਅਤੇ ਰੋਜ਼ਾਨਾ ਦੇ ਕੰਮ ਕਰਨ ਵਿਚ ਵੀ ਮੁਸ਼ਕਲ ਮਹਿਸੂਸ ਹੁੰਦੀ ਸੀ। ਉਨ੍ਹਾਂ ਦਸਿਆ ਕਿ ਬਹੁਤ ਸਾਰੇ ਮੈਂਬਰ ਸ਼ੂਗਰ ਦੀ ਸਮੱਸਿਆ ਕਾਫ਼ੀ ਹੱਦ ਤੱਕ ਕੰਟਰੋਲ ਵਿਚ ਹੈ ਅਤੇ ਨਾਲ ਹੀ ਵਜ਼ਨ ਵੀ ਹੌਲੀ-ਹੌਲੀ ਘਟਿਆ ਹੈ। ਹੁਣ ਮੈਂਬਰ ਆਪਣੇ ਆਪ ਨੂੰ ਪਹਿਲਾਂ ਨਾਲੋਂ ਜ਼ਿਆਦਾ ਤੰਦਰੁਸਤ, ਹਲਕਾ, ਫੁਰਤੀਲਾ ਅਤੇ ਊਰਜਾਵਾਨ ਮਹਿਸੂਸ ਕਰਦੇ ਹਨ। ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ’ਚ ਯੋਗਸ਼ਾਲਾ ਦੀ ਸ਼ੁਰੂਆਤ ਕਰਨੀ ਚਾਹੁੰਦੇ ਹਨ ਉਹ 25 ਲੋਕਾਂ ਦਾ ਸਮੂਹ ਬਣਾਉਣ ਉਪਰੰਤ, ਟੋਲ ਫਰੀ ਨੰਬਰ 76694—00500 ਉਤੇ ਮਿਸ ਕਾਲ ਕਰ ਸਕਦੇ ਹਨ।