ਯੋਗਸ਼ਾਲਾ ਨਾਲ ਪਿੰਡਾਂ ’ਚ ਸਿਹਤਮੰਦ ਜੀਵਨਸ਼ੈਲੀ ਵੱਲ ਵਧਿਆ ਰੁਝਾਨ
ਸੀਐਮ ਦੀ ਯੋਗਸ਼ਾਲਾ ਨਾਲ ਪਿੰਡਾਂ ’ਚ ਸਿਹਤਮੰਦ ਜੀਵਨਸ਼ੈਲੀ ਵੱਲ ਵਧਦਾ ਰੁਝਾਨ
Publish Date: Mon, 20 Apr 2026 04:23 PM (IST)
Updated Date: Tue, 21 Apr 2026 04:01 AM (IST)

ਯੋਗਾ ਰਾਹੀਂ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਵਿੱਚ ਆ ਰਿਹਾ ਸੁਧਾਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਯੋਜਨਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਰਾਹੀਂ ਲੋਕਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਰੁਝਾਨ ਵਧ ਰਿਹਾ ਹੈ ਅਤੇ ਉਹ ਨਿਯਮਿਤ ਯੋਗ ਅਭਿਆਸ ਨਾਲ ਆਪਣੇ ਸਰੀਰਕ ਤੇ ਮਾਨਸਿਕ ਸਿਹਤ ਵਿੱਚ ਸਕਾਰਾਤਮਕ ਬਦਲਾਅ ਮਹਿਸੂਸ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਯੋਗ ਗਤੀਵਿਧੀਆਂ ਨੂੰ ਵਿਸ਼ੇਸ਼ ਤੌਰ ’ਤੇ ਪਿੰਡਾਂ ਤੱਕ ਵਿਸਥਾਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 65 ਯੋਗ ਟ੍ਰੇਨਰ ਕੰਮ ਕਰ ਰਹੇ ਹਨ। ਜੋ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਨਿਯਮਿਤ ਤੌਰ ’ਤੇ ਸਵੇਰੇ ਅਤੇ ਸ਼ਾਮ ਮੁਫ਼ਤ ਯੋਗ ਕਲਾਸਾਂ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਾਂ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ ਅਤੇ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਹਰ ਵਰਗ ਦੇ ਲੋਕ ਇਸ ਨਾਲ ਜੁੜ ਕੇ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਪਿੰਡ ਜਾਂ ਇਲਾਕੇ ਵਿੱਚ ਲੱਗ ਰਹੀਆਂ ਮੁਫ਼ਤ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਸ ਸਿਹਤਮੰਦ ਮੁਹਿੰਮ ਨਾਲ ਜੁੜ ਕੇ ਨਿਰੋਗੀ ਜੀਵਨ ਵੱਲ ਕਦਮ ਵਧਾਉਣ।