ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਗੁਰੂ ਘਰ ਦੀ ਸਫਾਈ
ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਗੁਰੂ ਘਰ ਦੀ ਸਫਾਈ
Publish Date: Tue, 24 Mar 2026 04:00 PM (IST)
Updated Date: Wed, 25 Mar 2026 03:59 AM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲੇਹਲ ਖੁਰਦ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਲੇਹਲ ਕਲਾਂ ਵਿਖੇ ਸਫਾਈ ਸਬੰਧੀ ਕੈਂਪ ਲਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੇਵਾ ਭਾਵਨਾਂ ਦੇ ਨਾਲ ਜੋੜਨਾ ਹੈ। ਕਿਉਂਕਿ ਸੇਵਾ ਭਾਵਨਾਂ ਨਾਲ ਵਿਦਿਆਰਥੀਆਂ ਵਿਚ ਚੰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ’ਤੇ ਕਾਲਜ ਦੀ ਪ੍ਰਿੰ. ਡਾ. ਸੀਮਾ ਗਰਗ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿਚ ਸਮਾਜਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨਾ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਉੱਚ ਨਾਗਰਿਕ ਦੇ ਗੁਣ ਪੈਦਾ ਹੋਣਗੇ। ਇਸ ਕੈਂਪ ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਵਿਦਿਆਰਥੀਆਂ ਵੱਲੋਂ ਨਿਰਮਾਣ ਅਧੀਨ ਸਰੋਵਰ ਦੇ ਕਾਰਜ ਵਿਚ ਹਿੱਸਾ ਪਾਇਆ। ਉਨ੍ਹਾਂ ਨੇ ਇੱਟਾਂ ਚੁੱਕ ਕੇ ਸੇਵਾ ਕੀਤੀ ਨਾਲ ਹੀ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਪਰਿਕ੍ਰਮਾ ਦੀ ਤੇ ਲੰਗਰ ਹਾਲ ਦੀ ਸਫਾਈ ਕੀਤੀ ਗਈ। ਇਸ ਮੌਕੇ ’ਤੇ ਕਾਲਜ ਵੱਲੋਂ ਸਿਰੋਪਾਓ ਪਾ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਨਮਾਨ ਕੀਤਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਕਾਲਜ ਨੂੰ ਸਨਮਾਨ ਚਿੰਨ ਦਿੱਤਾ ਗਿਆ।