
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਪੱਧਰੀ ਖੇਡਾਂ ’ਚ ਕਰਨਲ ਸਕੂਲ ਨੇ ਹਾਸਿਲ ਕੀਤਾ ਪਹਿਲਾ ਸਥਾਨ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਬੰਗਾਂ ਜ਼ੋਨ ਦੇ ਅਧੀਨ ਕਰਵਾਈ ਗਈ 71ਵੀਂ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਵਿੱਚ ਕਰਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਖੇਤਰ ਦਾ ਨਾਂ ਰੋਸ਼ਨ ਕੀਤਾ ਹੈ।ਇਹ ਟੂਰਨਾਮੈਂਟ ਜਨਰਲ ਗੁਰਨਾਮ ਸਿੰਘ ਸਕੂਲ, ਸੰਗਰੂਰ ਵਿਖੇ ਕੀਤਾ ਗਿਆ ਅਤੇ ਇਸ ਵਿੱਚ ਜ਼ਿਲ੍ਹੇ ਦੀਆਂ 10 ਨਾਮੀ ਟੀਮਾਂ ਨੇ ਭਾਗ ਲਿਆ। ਕਰਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ੁਰੂ ਤੋਂ ਹੀ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕਰਕੇ ਫਾਈਨਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਦਾ ਸਿਹਰਾ ਸਕੂਲ ਦੇ ਕੋਚ ਜਗਸੀਰ ਸਿੰਘ ਅਤੇ ਕੋਚ ਗੁਰਸੇਵ ਸਿੰਘ ਨੂੰ ਜਾਂਦਾ ਹੈ। ਜਿਨਾਂ ਦੀ ਅਗਵਾਈ ਹੇਠ ਟੀਮ ਨੇ ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦੇ ਹੋਏ ਇਹ ਪ੍ਰਾਪਤੀ ਕੀਤੀ। ਸਕੂਲ ਦੀ ਇਸ ਵੱਡੀ ਪ੍ਰਾਪਤੀ "ਤੇ ਅੱਜ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਉਨ੍ਹਾਂ ਦੇ ਮਾਪਿਆਂ ਸਮੇਤ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਸਕੂਲ ਦੇ ਡਾਇਰੈਕਟਰ ਰਿਟਾਇਰਡ ਕਰਨਲ ਓ.ਪੀ. ਰਾਠੀ, ਮੈਡਮ ਚੰਦਰ ਕਲਾ ਰਾਠੀ, ਪ੍ਰਿੰਸੀਪਲ ਤਰਸੇਮ ਸ਼ਰਮਾਂ ਅਤੇ ਸੰਸਥਾ ਦੇ ਮੈਨੇਜਰ ਨਰੇਸ਼ ਰਾਠੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਇਸ ਮੌਕੇ ਡਾਇਰੈਕਟਰ ਰਿਟਾ. ਕਰਨਲ ਓ.ਪੀ. ਰਾਠੀ ਨੇ ਵਿਦਿਆਰਥੀਆਂ ਅਤੇ ਕੋਚਾਂ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।
ਪ੍ਰਿੰਸੀਪਲ ਤਰਸੇਮ ਸ਼ਰਮਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਬਰਾਬਰ ਮਹੱਤਵ ਦਿੰਦਾ ਹੈ। ਮੈਨੇਜਰ ਨਰੇਸ਼ ਰਾਠੀ ਨੇ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮਾਪਿਆਂ ਦੇ ਸਹਿਯੋਗ ਤੋਂ ਬਿਨਾਂ ਬੱਚੇ ਅਜਿਹੀਆਂ ਪ੍ਰਾਪਤੀਆਂ ਨਹੀਂ ਕਰ ਸਕਦੇ। ਸਕੂਲ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਦੇਵੇਗਾ ਤਾਂ ਜੋ ਉਹ ਰਾਜ ਅਤੇ ਰਾਸ਼ਟਰ ਪੱਧਰ ’ਤੇ ਸਕੂਲ ਦਾ ਨਾਂ ਰੋਸ਼ਨ ਕਰਨ। ਸਮਾਗਮ ਦੇ ਅੰਤ ਵਿੱਚ ਜੇਤੂ ਟੀਮ ਦੇ ਸਾਰੇ ਮੈਂਬਰਾਂ ਅਤੇ ਕੋਚਾਂ ਨੂੰ ਮੈਡਲ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।