- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਪਾਈਆਂ ਉਣਤਾਈਆਂ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਤੇ ਦਵਾਈਆਂ ਦੀ ਖਰੀਦ ਅਤੇ ਵਿੱਕਰੀ ਰਿਕਾਰਡ ਵਿਚ ਕਈ ਖਾਮੀਆਂ ਪਾਏ ਜਾਣ ਉੱਤੇ ਵਿਭਾਗ ਨੇ ਰਿਕਾਰਡ ਅਤੇ ਦਵਾਈਆਂ ਜ਼ਬਤ ਕੀਤੀਆਂ ਹਨ। ਜ਼ੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਨੇ ਦੱਸਿਆ ਕਿ ਮਿਤੀ 16 ਤੋਂ 19 ਅਕਤੂਬਰ ਤੱਕ ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਜਾਂਚ ਕੀਤੀ, ਜਿਸ ’ਚੋਂ 11 ਵਿਚ ਡਰੱਗਜ਼ ਅਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਗਈਆਂ। ਨਵਜੋਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਇਕ ਮੈਡੀਕਲ ਸਟੋਰ ਉੱਤੇ ਖਰੀਦ ਤੇ ਵਿੱਕਰੀ ਦੇ ਰਿਕਾਰਡ ਵਿਚ ਬੇਨਿਯਮੀਆਂ ਕਾਰਨ 1 ਤਰ੍ਹਾਂ ਦੀ ਦਵਾਈ ਜ਼ਬਤ ਕੀਤੀ ਅਤੇ ਇਸੇ ਤਰ੍ਹਾਂ ਗੁਪਤ ਸੂਚਨਾ ਤੇ ਆਧਾਰ ‘ਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ -1 ਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-4 ਨੇ ਥਾਣਾ ਕੋਤਵਾਲੀ ਦੇ ਐੱਸਐੱਚਓ ਨਾਲ ਮਿਲ ਕੇ ਪੰਜ ਫਰਮਾਂ ਦੀ ਜਾਂਚ ਕੀਤੀ। ਇਸ ਦੌਰਾਨ ਇਕ ਮੈਡੀਕਲ ਸਟੋਰ ਤੋਂ ਖਰੀਦ-ਵੇਚ ਦੀ ਕਮੀ ਕਾਰਨ 900 ਗੋਲੀਆਂ ਜ਼ਬਤ ਕੀਤੀਆਂ ਗਈਆ, ਜਿਸ ਦੀ ਕੀਮਤ ਲਗਭਗ 13000 ਰੁਪਏ ਹੈ।