ਕਿਸਾਨ ਯੂਨੀਅਨ ਵੱਲੋਂ ਕਮੇਟੀ ਦਾ ਗਠਨ
ਸ਼ੰਭੂ ਖੁਰਦ ਵਿੱਚ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਕਮੇਟੀ ਦਾ ਕੀਤਾ ਗਠਨ
Publish Date: Sat, 21 Mar 2026 05:46 PM (IST)
Updated Date: Sat, 21 Mar 2026 05:49 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਸ਼ੰਭੂ : ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮੀਟਿੰਗ ਪਿੰਡ ਸ਼ੰਭੂ ਵਿਖੇ ਹੋਈ, ਜਿਸ ਵਿੱਚ ਕਿਸਾਨੀ ਮਸਲਿਆਂ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 23 ਮਾਰਚ ਨੂੰ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਵਪਾਰ ਸਮਝੌਤੇ (ਐੱਫਟੀਏ) ਦਾ ਡੱਟ ਕੇ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ ਲਈ ਨੁਕਸਾਨਦਾਇਕ ਹੋ ਸਕਦਾ ਹੈ। ਇਸ ਦੇ ਨਾਲ ਹੀ ਬਿਜਲੀ ਸੋਧ ਬਿਲ ਅਤੇ ਬੀਜ ਬਿਲ ਦਾ ਵੀ ਵਿਰੋਧ ਕੀਤਾ ਗਿਆ। ਇਸ ਮੌਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਘਨੌਰ ਬਲਾਕ ਦੇ ਪੈਂਦੇ ਪਿੰਡ ਸ਼ੰਭੂ ਖੁਰਦ ਵਿੱਚ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਹੀਰਾ ਸਿੰਘ ਨੂੰ ਪ੍ਰਧਾਨ ਅਤੇ ਹਰਦੀਪ ਸਿੰਘ ਨਾਗਰਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ, ਜਦਕਿ 12 ਮੈਂਬਰੀ ਕਮੇਟੀ ਵੀ ਬਣਾਈ ਗਈ। ਕਮੇਟੀ ਦੇ ਮੈਂਬਰਾਂ ਵਿੱਚ ਸੇਵਕ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ ਕਾਕਾ, ਅਮਰ ਸਿੰਘ ਟੋਨੀ, ਸਰਪੰਚ ਮੋਹਣ ਸਿੰਘ, ਸਤਨਾਮ ਸਿੰਘ, ਰਾਜ ਕੁਮਾਰ ਅਤੇ ਗੁਰਸੇਵਕ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵੱਲੋਂ ਨਵੀਂ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਕੈਪਟਨ ਮੇਜਰ ਸਿੰਘ ਮਰਦਾਂਪੁਰ ਨੇ ਮੀਟਿੰਗ ਵਿਚ ਸਾਮਲ ਹੋਏ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ।