ਸੁਨਾਮ ਜਾਣ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਥਾਣਿਆਂ 'ਚ ਨਜ਼ਰਬੰਦ ਸੁਨਾਮ ਜਾਣ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਥਾਣਿਆਂ 'ਚ ਨਜ਼ਰਬੰਦ
Publish Date: Fri, 31 Jul 2026 04:29 PM (IST)
Updated Date: Sat, 01 Aug 2026 04:01 AM (IST)
15 ਸਾਲ ਤੋਂ ਆਪਣੇ ਹੱਕਾਂ ਲਈ ਕਰ ਰਹੇ ਨੇ ਸੰਘਰਸ਼ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੁਨਾਮ ਵਿਖੇ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਹੀ ਰਸਤੇ ਵਿੱਚ ਰੋਕ ਕੇ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ ਨਜ਼ਰਬੰਦ ਕਰ ਦਿੱਤਾ। ਭਵਾਨੀਗੜ੍ਹ ਥਾਣੇ ’ਚ ਰੱਖੇ ਗਏ ਸੈਂਕੜੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਯੂਨੀਅਨ ਨੇ ਦੋਸ਼ ਲਾਇਆ ਕਿ ਸਰਕਾਰ ਗੱਲਬਾਤ ਕਰਨ ਦੀ ਬਜਾਏ ਸੰਘਰਸ਼ ਨੂੰ ਪੁਲਿਸ ਬਲ ਦੇ ਜ਼ਰੀਏ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂਆਂ ਗੁਰਵਿੰਦਰ ਸਿੰਘ, ਹਰਜੀਤ ਸਿੰਘ, ਜੋਨੀ ਸਿੰਗਲਾ, ਨਰਦੀਪ ਸ਼ਰਮਾ, ਹਰਪ੍ਰੀਤ ਸਿੰਘ, ਸੁਨੀਤ ਸਰੀਨ, ਰਾਕੇਸ਼ ਸੈਣੀ, ਲਖਰਾਜ ਸਿੰਘ, ਪਰਦੀਪ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਅਮਿਤ ਪਵਾਰ, ਸੰਦੀਪ ਸਿੰਘ, ਸੁਮਨ ਭਾਰਦਵਾਜ, ਦਿਸ਼ਕਰਨ ਕੌਰ, ਹਰਮਨਦੀਪ ਕੌਰ ਅਤੇ ਹਨੀ ਗਰਗ ਨੇ ਦੱਸਿਆ ਕਿ ਯੂਨੀਅਨ ਵੱਲੋਂ ਪਹਿਲਾਂ ਹੀ ਸੁਨਾਮ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਨੂੰ ਨਾਕਾਮ ਬਣਾਉਣ ਲਈ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ, ਜਦਕਿ ਸੁਨਾਮ ਪਹੁੰਚ ਰਹੇ ਸੈਂਕੜੇ ਅਧਿਆਪਕਾਂ ਨੂੰ ਰਸਤੇ ਵਿੱਚੋਂ ਹਿਰਾਸਤ ਵਿੱਚ ਲੈ ਕੇ ਥਾਣਿਆਂ ਵਿੱਚ ਨਜ਼ਰ ਬੰਦ ਕਰ ਲਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਨੂੰ ਰਾਜਪਾਲ ਦੀ ਪ੍ਰਵਾਨਗੀ ਨਾਲ ਰੈਗੂਲਰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ 1 ਜੁਲਾਈ 2011 ਨੂੰ ਰੈਗੂਲਰ ਨਿਯੁਕਤੀ ਪੱਤਰ ਵੀ ਮਿਲੇ ਸਨ। ਇਸ ਦੇ ਬਾਵਜੂਦ 15 ਸਾਲ ਬੀਤਣ ਤੋਂ ਬਾਅਦ ਵੀ ਉਨ੍ਹਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਲੇ ਸਾਰੇ ਹੱਕ ਅਤੇ ਸੇਵਾ ਲਾਭ ਨਹੀਂ ਦਿੱਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਹਾਈ ਕੋਰਟ ਦੇ ਹੱਕ ਵਿੱਚ ਆਏ ਫ਼ੈਸਲੇ ਨੂੰ ਲਾਗੂ ਕਰਨ ਦੀ ਬਜਾਏ ਸਰਕਾਰ ਸੁਪਰੀਮ ਕੋਰਟ ਵਿੱਚ ਚਲੀ ਗਈ ਹੈ ਅਤੇ ਵਾਰ-ਵਾਰ ਮੀਟਿੰਗਾਂ ਤੋਂ ਵੀ ਪਾਸਾ ਵੱਟ ਰਹੀ ਹੈ। ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਪਿਛਲੇ 21 ਸਾਲਾਂ ਤੋਂ ਸੇਵਾ ਨਿਭਾ ਰਹੇ 6640 ਕੰਪਿਊਟਰ ਅਧਿਆਪਕਾਂ ਵਿੱਚੋਂ 113 ਦੀ ਮੌਤ ਹੋ ਚੁੱਕੀ ਹੈ ਅਤੇ ਪੰਜ ਅਧਿਆਪਕ ਬਿਨਾਂ ਬਣਦੇ ਲਾਭ ਪ੍ਰਾਪਤ ਕੀਤੇ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ 2 ਦਸੰਬਰ 2010 ਦਾ ਰੈਗੂਲਰ ਨੋਟੀਫਿਕੇਸ਼ਨ, 1 ਜੁਲਾਈ 2011 ਦੇ ਨਿਯੁਕਤੀ ਪੱਤਰਾਂ ਦੀਆਂ ਸ਼ਰਤਾਂ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋਂ ਕੀਤਾ ਐਲਾਨ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਭਵਾਨੀਗੜ੍ਹ ਥਾਣੇ ਵਿੱਚ ਨਜ਼ਰਬੰਦ ਅਧਿਆਪਕਾਂ ਨੇ ਲੰਬੇ ਸਮੇਂ ਤੱਕ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅੰਜੂ ਜੈਨ, ਸੁਖਵੀਰ ਕੌਰ, ਸਮਨਦੀਪ ਕੌਰ, ਸ਼ਬਨਮ, ਸੋਨੀਆ ਬਾਂਸਲ, ਅੰਜੂ ਰਾਣੀ, ਬਬੀਤਾ ਰਾਣੀ, ਹਰਵਿੰਦਰ ਸਿੰਘ, ਵਿਕਾਸ ਜਿੰਦਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਰਾਜਪਾਲ, ਮਨਦੀਪ ਸਿੰਘ, ਨਰੇਸ਼ ਕੁਮਾਰ, ਨੀਰਜ ਯਾਦਵ, ਤੇਜਿੰਦਰ ਬਾਂਸਲ, ਪੁਸ਼ਪਿੰਦਰ ਰਤਨ ਹਾਜ਼ਰ ਸਨ।