ਕੰਪਿਊਟਰ ਅਧਿਆਪਕਾਂ ਕੀਤਾ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੰਪਿਊਟਰ ਅਧਿਆਪਕਾਂ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Publish Date: Sun, 27 Sep 2026 06:13 PM (IST)
Updated Date: Mon, 28 Sep 2026 04:04 AM (IST)
ਪੱਕੇ ਮੋਰਚੇ ’ਚ ਜਲੰਧਰ ਦੇ ਕੰਪਿਊਟਰ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਪੰਜਾਬ ਸਰਕਾਰ ਦੀ ਵਾਅਦਾ-ਖਿਲਾਫ਼ੀ ਅਤੇ ਬੇਰੁਖੀ ਦੇ ਵਿਰੋਧ ਵਿੱਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵੱਲੋਂ ਡੀਸੀ ਦਫਤਰ ਮੂਹਰੇ ਲਾਇਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਐਤਵਾਰ ਨੂੰ ਪੱਕੇ ਮੋਰਚੇ ’ਚ ਜ਼ਿਲ੍ਹਾ ਜਲੰਧਰ ਦੇ ਕੰਪਿਊਟਰ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਅਧਿਆਪਕਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਕੇ ਸਿਰਫ਼ ਲਾਰੇਬਾਜ਼ੀ ਦੀ ਨੀਤੀ ਅਪਣਾ ਰਹੀ ਹੈ। ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਪੂਰਾ ਕਰਨ ਤੋਂ ਹੁਣ ਲਗਾਤਾਰ ਭੱਜ ਰਹੀ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ਼ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਅਨਰਿਵਾਈਜ਼ਡ ਡੀਏ, ਛੇਵਾਂ ਤਨਖਾਹ ਕਮਿਸ਼ਨ ਅਤੇ ਪੂਰੇ ਸਿਵਲ ਸਰਵਿਸਿਜ਼ ਰੂਲਜ਼ ਲਾਗੂ ਕਰਕੇ ਪੈਨਸ਼ਨ ਅਤੇ ਬਾਕੀ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਬਹਾਲ ਕੀਤੀਆਂ ਜਾਣ। ਇਸ ਦੇ ਨਾਲ ਹੀ ਆਗੂਆਂ ਨੇ ਸੰਘਰਸ਼ ਦੌਰਾਨ ਵਿਛੜ ਚੁੱਕੇ ਮ੍ਰਿਤਕ ਸਾਥੀਆਂ ਦੇ ਆਸ਼ਰਿਤਾਂ ਦਾ ਦੁੱਖ ਸਾਂਝਾ ਕਰਦਿਆਂ ਮੰਗ ਕੀਤੀ ਕਿ ਉਹਨਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਤੁਰੰਤ ਸਰਕਾਰੀ ਨੌਕਰੀ ਅਤੇ ਬਣਦੀ ਮਾਲੀ ਮਦਦ ਦਿੱਤੀ ਜਾਵੇ ਤਾਂ ਜੋ ਉਹਨਾਂ ਦਾ ਜੀਵਨ ਨਿਰਬਾਹ ਹੋ ਸਕੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਹਨਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹਰ ਪੱਧਰ ਤੇ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੁਨੀਤ ਸਰੀਨ, ਅਰੁਣ ਕੌਸ਼ਲ, ਅਮਿਤ ਕਲਸੀ, ਪ੍ਰੀਮਲ ਸਿੰਘ, ਅਜੀਤ ਪਾਲ ਸਿੰਘ, ਆਰਸੀਪਾਲ ਸਿੰਘ, ਹਰਜਿੰਦਰ ਸਿੰਘ, ਹਰੀ ਸ਼ੰਕਰ, ਗੁਰਮੀਤ ਸਿੰਘ, ਦੀਪਕ ਸਲਨ, ਮੋਹਨ ਲਾਲ, ਮੈਡਮ ਰੇਨੁਕਾ ਪੂਰੀ, ਦਿਸਕਰਨ ਕੌਰ, ਅਮਨਪ੍ਰੀਤ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਗੋਰਮਿੰਟ ਟੀਚਰਜ਼ ਯੂਨੀਅਨ ਜਿਲਾ ਇਕਾਈ ਸੰਗਰੂਰ ਦੇ ਜਿਲਾ ਪ੍ਰਧਾਨ ਦੇਵੀ ਦਿਆਲ ਦੀ ਅਗਵਾਈ ਵਿੱਚ ਫਕੀਰ ਸਿੰਘ ਟਿੱਬਾ,ਬੱਗਾ ਸਿੰਘ, ਦੇਵੀ ਦਿਆਲ ਨਿਰਮਲ ਸਿੰਘ, ਕਰਨ ਪ੍ਰਤਾਪ ਅਤੇ ਮੋਹਿਤ ਕੁਮਾਰ ਜੀ ਨੇ ਕੰਪਿਊਟਰ ਅਧਿਆਪਕਾਂ ਦੇ ਸਮਰਥਨ ਵਿੱਚ ਉੱਚਚੇ ਤੌਰ ਤੇ ਸ਼ਿਰਕਤ ਕੀਤੀ