ਔਰਤਾਂ ਦੀ ਰਾਜਨੀਤੀ 'ਚ ਭਾਗੀਦਾਰੀ ਵਧਾਉਣ ਲਈ ਕਾਂਗਰਸ ਵਚਨਬੱਧ : ਬੀਬੀ ਹਰਿਆਊ ਔਰਤਾਂ ਦੀ ਰਾਜਨੀਤੀ 'ਚ ਭਾਗੀਦਾਰੀ ਵਧਾਉਣ ਕਾਂਗਰਸ ਵਚਨਬੱਧ: ਬੀਬੀ ਹਰਿਆਊ
Publish Date: Wed, 18 Nov 2026 05:41 PM (IST)
Updated Date: Wed, 18 Nov 2026 05:42 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਕਾਂਗਰਸ ਵੱਲੋਂ ਨਿਯੁਕਤ ਜ਼ਿਲ੍ਹਾ ਪਟਿਆਲਾ ਦੇ ਅਬਜ਼ਰਵਰ ਮਿਸ ਲਿਖਿਰਾਮ ਹਿਨਾ ਨਾਲ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਪਲਵਿੰਦਰ ਕੌਰ ਹਰਿਆਊ ਨੇ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਮੁਲਾਕਾਤ ਸੁਖਾਵੇਂ, ਸਕਾਰਾਤਮਕ ਤੇ ਆਪਸੀ ਸਹਿਯੋਗ ਦੀ ਭਾਵਨਾ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਲੋਕ-ਮਸਲਿਆਂ, ਕਾਂਗਰਸ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਉਸਾਰੂ ਸੋਚ ਤੇ ਔਰਤਾਂ ਨੂੰ ਰਾਜਨੀਤੀ ਵਿੱਚ ਬਰਾਬਰ ਦੇ ਮੌਕੇ ਦੇ ਕੇ ਅੱਗੇ ਵਧਾਉਣ ਦੇ ਯਤਨਾਂ ਤੇ ਵਿਸਥਾਰ ਨਾਲ ਵਿਚਾਰਾਂ ਹੋਈਆਂ। ਅਬਜ਼ਰਵਰ ਮਿਸ ਹਿਨਾ ਨੇ ਉਨ੍ਹਾਂ ਕਿਹਾ ਹੈ ਕਿ ਮਹਿਲਾਵਾਂ ਨੂੰ ਵੱਧ ਤੋਂ ਵੱਧ ਕਾਂਗਰਸ ਨਾਲ ਜੋੜਿਆ ਜਾਵੇ ਤਾਂ ਕਿ ਆਉਣ ਵਾਲੀਆਂ ਚੋਣਾਂ ’ਚ ਔਰਤਾਂ ਨੂੰ ਅਹਿਮ ਜ਼ਿੰਮੇਵਾਰੀਆਂ ਤੇ ਅਗਵਾਈ ਕਰਨ ਦੇ ਮੌਕੇ ਦਿੱਤੇ ਜਾਣ, ਤਾਂ ਜੋ ਔਰਤਾਂ ਰਾਜਨੀਤਿਕ ਫ਼ੈਸਲਿਆਂ ਤੇ ਲੋਕਤੰਤਰਿਕ ਪ੍ਰਕਿਰਿਆ ਦੀਆਂ ਸਰਗਰਮ ਭਾਗੀਦਾਰ ਬਣਨ। ਉਨ੍ਹਾਂ ਕਿਹਾ ਹੈ ਕਿ ਹਲਕਾ ਸ਼ੁਤਰਾਣਾ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਔਰਤਾਂ ਦੀ ਰਾਜਨੀਤਿਕ ਭਾਗੀਦਾਰੀ ਨੂੰ ਵੀ ਨਵੀਂ ਦਿਸ਼ਾ ਅਤੇ ਨਵੀਂ ਪਹਿਚਾਣ ਮਿਲੇਗੀ। ਕਾਂਗਰਸ ਦੀ ਇਕਜੁੱਟਤਾ, ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਦੀ ਉਸਾਰੀ ਲਈ ਉਹ ਯਤਨਸ਼ੀਲ ਰਹਿਣਗੇ।