ਕਾਂਗਰਸ ਨੂੰ ਮਿਲਿਆ ਬਲ, ਭਾਜਪਾ ਆਗੂ ਕਾਂਗਰਸ 'ਚ ਸ਼ਾਮਿਲ
ਕਾਂਗਰਸ ਨੂੰ ਮਿਲਿਆ ਬਲ, ਭਾਜਪਾ ਆਗੂ ਕਾਂਗਰਸ 'ਚ ਸ਼ਾਮਿਲ
Publish Date: Fri, 20 Mar 2026 06:28 PM (IST)
Updated Date: Sat, 21 Mar 2026 04:08 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਕਾਲਾਝਾੜ ਕਲਾਂ ਵਿਖੇ ਭਾਜਪਾ ਦੇ ਆਗੂ ਤੇ ਵਰਕਰ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ, ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੂੰ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਨਮਾਨਿਤ ਕੀਤਾ ਤੇ ਪਾਰਟੀ ’ਚ ਬਣਦਾ ਮਾਣ ਸਨਮਾਨ ਦਿਵਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਰਿਵਾਰ ਦਾ ਕਾਫ਼ਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਸਿੰਗਲਾ ਨੇ ਕਿਹਾ ਕਿ ਮੈਂ ਪਰਿਵਾਰ ’ਚ ਸ਼ਾਮਲ ਹੋਏ ਆਗੂਆਂ ਦਾ ਤਹਿ ਦਿਲੋਂ ਸਵਾਗਤ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਵਿੱਚ ਉਹਨਾਂ ਨੂੰ ਬਣਦਾ ਮਾਣ ਸਨਮਾਨ ਜਰੂਰ ਦਿੱਤਾ ਜਾਵੇਗਾ। ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੰਗਰੂਰ ਵਿੱਚ ਵਿਕਾਸ ਦੇ ਨਾਮ ‘ਤੇ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਬਦਲਾਵ ਵਾਲੀ ਸਰਕਾਰ ਨੂੰ ਬਦਲ ਕੇ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅੱਜ ਲੋਕ ਸੰਗਰੂਰ ਵਿੱਚ ਪਿਛਲੇ ਸਮੇਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਹੋਰ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ। ਇਸ ਮੌਕੇ ਹਰੀ ਸਿੰਘ ਫੱਗੂਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਗਤਾਰ ਨਮਾਦਾਂ, ਕਾਂਗਰਸ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਦੇਸ਼ਾਂ ਚੰਨੋ, ਜਗਤਾਰ ਸਿੰਘ ਸਾਬਕਾ ਸਰਪੰਚ ਮੱਟਰਾ, ਸਤਨਾਮ ਸਿੰਘ, ਸਿਮਰਨ ਸਿੰਘ, ਹਿੰਮਤ ਸਿੰਘ, ਅਮਨ ਕਾਲਾਝੜ, ਪਾਪੂ ਕਾਲਾਝਾੜ, ਕਰਮਜੀਤ, ਗੁਰਸੇਵਕ ਅਤੇ ਹੈਪੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।