- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰਜੀਤ ਘੱਗਾ ਦੀ ਅਗਵਾਈ ’ਚ ਕਾਂਗਰਸ ਨੂੰ ਹੁਲਾਰਾ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਅਮਰਜੀਤ ਸਿੰਘ ਘੱਗਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਬਹੁਤ ਸਾਰੇ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸਵਾਗਤ ਕੀਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਲੀਮੈਂਟ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਦੇਸ਼ ਭਰ ਵਿੱਚ ਹਵਾ ਚੱਲ ਰਹੀ ਹੈ ਅਤੇ ਪਿਛਲੇ 14 ਸਾਲ ਤੋਂ ਦੇਸ਼ ਦੇ ਵਿਕਾਸ ਨੂੰ ਪੁੱਠਾ ਗੇੜਾ ਦਿੱਤਾ ਗਿਆ ਹੈ। ਦੇਸ਼ ਦਾ ਮਾਹੌਲ ਪਿਆਰ ਆਪਸੀ ਭਾਈਚਾਰੇ ਤੋਂ ਬਦਲ ਕੇ ਨਫਰਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਮੰਦਿਰ, ਮਸਜਿਦ ਦੀ ਲੜਾਈ ਪਵਾਈ ਜਾ ਰਹੀ ਹੈ। ਦੇਸ਼ ਨੂੰ ਕੁਝ ਪੂੰਜੀਪਤੀ ਟੱਬਰਾਂ ਕੋਲ ਵੇਚਿਆ ਜਾ ਰਿਹਾ ਹੈ, ਬਾਕੀ ਸਾਰਾ ਦੇਸ਼ ਗਰੀਬੀ, ਗੁਰਬਤ, ਮਹਿੰਗਾਈ, ਜਲਾਲਤ ਅਤੇ ਅਨਪੜਤਾ ਦੀ ਬਿਮਾਰੀ ਵਾਲੀ ਭੱਠੀ ਵਿਚ ਝੁਲਸ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਜ਼ਾਦੀ ਦਵਾਈ, ਉਸਦੇ ਨਾਲ ਹੀ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਪਿੰਡ ਪਿੰਡ ਸਕੂਲ ਖੋਲੇ ਕਾਲਜ ਖੋਲੇ ਯੂਨੀਵਰਸਿਟੀਆਂ ਖੋਲ੍ਹੀਆਂ। ਇਸ ਮੌਕੇ ਪਲਵਿੰਦਰ ਕੌਰ ਹਰਿਆਊ, ਡਾਕਟਰ ਮਲਕੀਤ ਸਿੰਘ, ਗੁਰਪਿਆਰ ਸਿੰਘ ਦਿਓਗੜ ਅਤੇ ਦਿਲਬਰ ਖਾਨ ਆਦਿ ਹਾਜ਼ਰ ਸਨ।