- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਵਿਚ ਸੂਬੇ ‘ਚ ਕਾਂਗਰਸ ਦੀ ਸਰਕਾਰ ਬਣਨਾ ਤੈਅ: ਖਨੌੜਾ

ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ ਭਾਦਸੋਂ : ਕਾਂਗਰਸ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਖੰਨਾ ਵਿਖੇ ਭਰਵਾਂ ਸਵਾਗਤ ਕਰਨ ਲਈ ਪਟਿਆਲਾ ਦਿਹਾਤੀ ਤੇ ਨਾਭਾ ਹਲਕੇ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ। ਇਸੇ ਤਹਿਤ ਪਟਿਆਲਾ ਦਿਹਾਤੀ ਤੋਂ ਟਿਕਟ ਦੇ ਦਾਅਵੇਦਾਰ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਦਾ ਕਾਫਲਾ ਗੁਰਦੁਆਰਾ ਰੋੜੀ ਸਾਹਿਬ ਚਹਿਲ ਤੋਂ ਖੰਨਾ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਯਾਤਰਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹੰਤ ਹਰਵਿੰਦਰ ਖਨੌੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸ਼ੁਰੂ ਕੀਤੀ ਗਈ ਇਹ ਸਾਈਕਲ ਯਾਤਰਾ ਇੱਕ ਇਤਿਹਾਸਕ ਕਦਮ ਹੈ। ਇਲਾਕੇ ਦੇ ਲੋਕਾਂ ਵੱਲੋਂ ਇਸ ਯਾਤਰਾ ਦਾ ਇਤਿਹਾਸਕ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਕਾਫਲੇ ਵਿੱਚ ਸ਼ਾਮਲ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਅਤੇ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਕਾਫਲੇ ਵਿੱਚ ਇਲਾਕੇ ਦੇ ਕਈ ਪੰਚ-ਸਰਪੰਚ, ਯੂਥ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ, ਜੋ ਵੱਖ-ਵੱਖ ਵਾਹਨਾਂ ਰਾਹੀਂ ਖੰਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਏ।
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਕੁੰਵਰ ਪ੍ਰਤਾਪ ਸਿੰਘ, ਜ਼ਿਲ੍ਹਾ ਕਾਂਗਰਸ ਮੀਤ ਪ੍ਰਧਾਨ ਹਰਬੰਸ ਸਿੰਘ ਰੈਸਲ, ਸੁਖਵੀਰ ਸਿੰਘ ਪੰਧੇਰ, ਗੋਪਾਲ ਖਨੌੜਾ,ਕਰਮਜੀਤ ਸਿੰਘ ਲੀਲੂ ਸਾ.ਸਰਪੰਚ,ਬਲਵਿੰਦਰ ਸਿੰਘ ਮਾਨ, ਤੇਜ ਸਿੰਘ ਪਨੈਚ, ਅਮਿਤ ਕੋਹਲੀ ਬੱਬੂ ਭਾਦਸੋਂ, ਸਾ. ਪ੍ਰਧਾਨ ਦਰਸਨ ਕੁਮਾਰ ਕੌੜਾ,ਗੁਰਵਿੰਦਰ ਸਿੰਘ ਭੜੀ ,ਚੇਅਰਮੈਨ ਪ੍ਰਧਾਨ ਅਜੈਬ ਸਿੰਘ ਛੰਨਾ, ਲਖਵੰਤ ਸਿੰਘ ਮੁਲਤਾਨੀ ਸਾ. ਡਾਇਰੈਕਟਰ, ਅਮਰੀਸ ਸਿੰਘ ਸਰਕਲ ਪ੍ਰਧਾਨ, ਸਵਰਨ ਸਿੰਘ ਪੰਧੇਰ, ਜਸਵਿੰਦਰ ਸਿੰਘ ਟਿਵਾਣਾ, ਲਾਭ ਸਿੰਘ ਨਿਰਵਾਲ, ਗੁਰਮੀਤ, ਸਿੰਘ ਟਿਵਾਣਾ, ਜੱਗੀ ਪੰਧੇਰ, ਜਤਿੰਦਰ ਬੰਟੀ ਸਿੱਧੂ ਸਾਹੀਵਾਲ, ਰਾਜਵੀਰ ਸਿੰਘ ਨਿਰਵਾਲ, ਸੁਖਜੀਵਨ ਭੋਲਾ,ਜੋਗੀ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ, ਵਰਕਰ, ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।