ਸੂਬੇ ’ਚ ਕਾਂਗਰਸ ਦਿਨੋਂ-ਦਿਨ ਹੋ ਰਹੀ ਮਜ਼ਬੂਤ : ਚੱਕ
ਸੂਬੇ 'ਚ ਕਾਂਗਰਸ ਦਿਨੋਂ-ਦਿਨ ਹੋ ਰਹੀ ਮਜਬੂਤ : ਚੱਕ
Publish Date: Sat, 04 Apr 2026 04:07 PM (IST)
Updated Date: Sun, 05 Apr 2026 03:59 AM (IST)
ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਕਾਂਗਰਸ ਦੀਆਂ ਨੀਤੀਆਂ ਲੋਕ ਹਿੱਤ ਵਿਚ ਹਨ ਕਿਉਂਕਿ ਆਪ ਦੀ ਸਰਕਾਰ ਦਾ ਦੋਗਲਾ ਚਿਹਰਾ ਸਭ ਨੇ ਵੇਖ ਲਿਆ ਹੈ ਇਸ ਲਈ ਲੋਕ ਹੁਣ ਮੁੜ ਤੋਂ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਤੋਂ ਯੂਥ ਨੇਤਾ ਕਮਲਜੀਤ ਸਿੰਘ ਚੱਕ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਵਿਚ ਸੁਧਾਰ ਹੋਇਆ ਤੇ ਜਨਤਾ ਨੂੰ ਲੋਕ ਭਲਾਈ ਸਕੀਮਾਂ ਦਾ ਕਾਫ਼ੀ ਲਾਭ ਮਿਲਿਆ। ਇਸ ਲਈ ਇਸ ਵਾਰ ਵੀ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਪਿੱਛੇ ਇਕੱਠੇ ਹੋਣਗੇ ਤੇ ਇਸਨੂੰ ਪੰਜਾਬ ਵਿਚ ਵਾਪਸ ਸੱਤਾ ਵਿਚ ਲਿਆਉਣਗੇ ਕਿਉਂਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸਨੇ ਹਮੇਸ਼ਾਂ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿਚ ਪ੍ਰਮੁੱਖ ਪਾਰਟੀ ਬਣ ਗਈ ਹੈ। ਦੂਜੇ ਪਾਸੇ, ਪੰਜਾਬ ਵਿਚ ਮੌਜੂਦਾ ਸਰਕਾਰ ਦੇ ਅਧੀਨ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਸਮਰੱਥ ਹੈ।