ਅਸ਼ਵਿੰਦਰ ਸਿੰਘ, ਬਨੂੜ

ਸ਼ਹਿਰ ਦੇ ਵਾਰਡ ਨੰਬਰ 8 ਵਿਖੇ ਰਹਿੰਦੇ ਗਡਰੀਆ ਭਾਈਚਾਰੇ ਦੇ ਪਰਿਵਾਰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਵਾਰਡ ਕੌਂਸਲਰ ਸੁਰਿੰਦਰ ਸਿੰਘ ਸੋਨੀ ਸੰਧੂ ਦੀ ਅਗਵਾਈ 'ਚ ਸ਼ੋ੍ਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਾਰਟੀ 'ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਚਿੰਨ੍ਹ ਦੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵਿਧਾਇਕ ਕੰਬੋਜ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਉਨਾਂ੍ਹ ਗਰਡਰੀਆ ਭਾਈਚਾਰੇ ਦੀ ਧਰਮਸ਼ਾਲਾ ਦੀ ਮੁਰੰਮਤ ਲਈ 5 ਲੱਖ ਰੁਪਏ ਦਾ ਚੈੱਕ ਵੀ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ, ਕੌਂਸਲ ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਜਗਦੀਸ਼ ਚੰਦ ਕਾਲਾ, ਕੌਂਸਲਰ ਅਵਤਾਰ ਬਬਲਾ, ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਰਿੱਕੀ ਸ਼ਰਮਾ, ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਹੁਲ ਜੋਸ਼ੀ, ਨਰੇਸ਼ ਕੁਮਾਰ, ਸੁਖਵੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਪਰਟੀ ਵਰਕਰ ਮੌਜੂਦ ਸਨ।